ਪਾਕਿਸਤਾਨ ਤੋਂ 44 ਸਿੱਖਾਂ ਦਾ ਵਫ਼ਦ ਪਹੁੰਚਿਆ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼ਰਧਾਲੂ

Tuesday, Jan 17, 2023 - 01:15 PM (IST)

ਅੰਮ੍ਰਿਤਸਰ/ਪਾਕਿਸਤਾਨ- ਅੰਮ੍ਰਿਤਸਰ ਅਤੇ ਦਿੱਲੀ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਸੋਮਵਾਰ ਨੂੰ 44 ਸਿੱਖਾਂ ਦਾ ਇੱਕ ਵਫ਼ਦ ਪਾਕਿਸਤਾਨ ਤੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ। ਪਾਕਿਸਤਾਨੀ ਸਿੱਖ ਵਫ਼ਦ 'ਚ ਆਏ ਹਰਭਜਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਪਾਕਿਸਤਾਨ ਦੇ ਪੇਸ਼ਾਵਰ, ਸਿੰਧ ਅਤੇ ਹੋਰ ਇਲਾਕਿਆਂ ਤੋਂ ਅੰਮ੍ਰਿਤਸਰ ਅਤੇ ਦਿੱਲੀ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਹੁੰਚੇ ਹਾਂ।

ਇਹ ਵੀ ਪੜ੍ਹੋ- ਭਲਕੇ ਬੰਦ ਰਹਿਣਗੇ ਪੰਜਾਬ ਦੇ ਕਾਲਜ, ਹੁਣ ਇਸ ਦਿਨ ਹੋਵੇਗੀ 18 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ

ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਵੀਜ਼ਾ ਆਨ ਅਰਾਈਵਲ ਦੀ ਸਹੂਲਤ ਪ੍ਰਦਾਨ ਕਰਨ ਦੀ ਲੋੜ ਹੈ। ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਹਿਲਾਂ ਜੋ ਬੱਸਾਂ ਚਲਦੀਆਂ ਸਨ, ਉਨ੍ਹਾਂ ਨੂੰ ਵੀ ਰੋਕ ਦਿੱਤਾ ਗਿਆ। ਇਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਸਾਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਰਾਹੀਂ ਜੋੜਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਵਾਅਦਾ ਕੀਤਾ ਪੂਰਾ, ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ 'ਤੇ ਰੱਖਿਆ ਗਿਆ ਪਿੰਡ ਦੀ ਸੜਕ ਦਾ ਨਾਂ

ਇਕ ਹੋਰ ਸ਼ਰਧਾਲੂਆਂ ਦੇ ਵਫ਼ਦ 'ਚ ਆਏ ਕਰਮ ਸਿੰਘ ਨੇ ਕਿਹਾ ਕਿ ਅਸੀਂ ਕੁੱਲ 44 ਲੋਕ ਹਾਂ ਅਤੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਹਾਂ। ਸਾਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ਲਈ ਅਸੀਂ ਪਾਕਿਸਤਾਨੀ ਸਰਕਾਰ ਦੇ ਧੰਨਵਾਦੀ ਹਾਂ। ਹਾਲ ਹੀ 'ਚ ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ 'ਚ ਸ਼ਾਮਲ ਹੋਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰੀਬ 3,000 ਵੀਜ਼ੇ ਜਾਰੀ ਕੀਤੇ ਸਨ। ਭਾਰਤੀ ਸਿੱਖ ਸ਼ਰਧਾਲੂਆਂ ਨੇ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


Shivani Bassan

Content Editor

Related News