ਮੈਕਸੀਕੋ ''ਚ 19 ਲੋਕਾਂ ਦੀ ਹੱਤਿਆ ਦੇ ਮਾਮਲੇ ''ਚ ਇਕ ਦਰਜਨ ਪੁਲਸ ਮੁਲਾਜ਼ਮ ਗ੍ਰਿਫਤਾਰ

Wednesday, Feb 03, 2021 - 07:26 PM (IST)

ਮੈਕਸੀਕੋ ''ਚ 19 ਲੋਕਾਂ ਦੀ ਹੱਤਿਆ ਦੇ ਮਾਮਲੇ ''ਚ ਇਕ ਦਰਜਨ ਪੁਲਸ ਮੁਲਾਜ਼ਮ ਗ੍ਰਿਫਤਾਰ

ਸਿਯੁਡੇਡ ਵਿਕਟੋਰੀਆ-ਮੈਕਸੀਕੋ 'ਚ ਗਵਾਟੇਮਾਲਾ ਦੇ ਪ੍ਰਵਾਸੀਆਂ ਸਮੇਤ ਉਨ੍ਹਾਂ 19 ਲੋਕਾਂ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ ਦੇ ਸੰਬੰਧ 'ਚ ਇਕ ਦਰਜਨ ਪੁਲਸ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀਆਂ ਲਾਸ਼ਾਂ ਜਨਵਰੀ ਦੇ ਅੰਤ 'ਚ ਅਮਰੀਕੀ ਸਰਹੱਦ ਨੇੜੇ ਮਿਲੀਆਂ ਸਨ। ਉਨ੍ਹਾਂ ਦੇ ਸਰੀਰ 'ਤੇ ਗੋਲੀਆਂ ਅਤੇ ਜਲਣ ਦੇ ਨਿਸ਼ਾਨ ਸਨ।

ਇਹ ਵੀ ਪੜ੍ਹੋ -ਤਖਤਾਪਲਟ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਮਿਆਂਮਾਰ 'ਤੇ ਪਾਬੰਦੀ ਲਾਉਣ ਦੀ ਦਿੱਤੀ ਚਿਤਾਵਨੀ

ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਟਮੌਲਿਪਾਸ ਸੂਬੇ ਦੇ ਅਟਾਰਨੀ ਜਨਰਲ ਇਰਵਿੰਗ ਬੇਰੀਯੋਸ ਮੋਜੀਕਾ ਨੇ ਕਿਹਾ ਕਿ ਸਾਰੇ ਅਧਿਕਾਰੀ ਹਿਰਾਸਤ 'ਚ ਹਨ ਅਤੇ ਉਨ੍ਹਾਂ 'ਤੇ ਅਧਿਕਾਰਾਂ ਦੀ ਦੁਰਵਰਤੋਂ ਅਤੇ ਝੂਠੇ ਬਿਆਨ ਦੇਣ ਦੇ ਦੋਸ਼ ਹਨ।

ਇਹ ਵੀ ਪੜ੍ਹੋ -ਅਫਗਾਨਿਸਤਾਨ : ਕਾਬੁਲ 'ਚ ਹੋਏ ਬੰਬ ਧਮਾਕਿਆਂ 'ਚ 4 ਦੀ ਮੌਤ ਤੇ ਕਈ ਜ਼ਖਮੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 

 


author

Karan Kumar

Content Editor

Related News