ਟੋਰਾਂਟੋ ''ਚ ਬਾਬਾ ਨਿਧਾਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ
Tuesday, Feb 20, 2024 - 10:50 AM (IST)
ਟੋਰਾਂਟੋ (ਰਾਜ ਗੋਗਨਾ)- ਟੋਰਾਂਟੋ ਦੇ ਨਾਲ ਲੱਗਦੇ ਸ਼ਹਿਰ ਮਿਸੀਸਾਗਾ ਵਿੱਚ ਲੰਘੇ ਐਤਵਾਰ ਨੂੰ ਗੁਰਦੁਆਰਾ ਓਂਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਵਿਖੇ ਬਾਬਾ ਨਿਧਾਨ ਸਿੰਘ ਜੀ ਹਜੂਰ ਸਾਹਿਬ ਵਾਲਿਆਂ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਪਿੰਡ ਨਡਾਲੋ ਅਤੇ ਆਸ-ਪਾਸ ਦੀ ਸੰਗਤ ਵੱਲੋਂ ਕੀਤਾ ਗਿਆ ਸੀ। ਬਾਬਾ ਨਿਧਾਨ ਸਿੰਘ ਜੀ ਦਾ ਜਨਮ ਪੰਜਾਬ ਦੇ ਪਿੰਡ ਨਡਾਲੋ ਵਿੱਖੇ ਹੋਇਆ ਸੀ ਅਤੇ ਇਸ ਤੋਂ ਬਾਅਦ ਉਹਨਾਂ ਵੱਲੋਂ ਸ੍ਰੀ ਹਜੂਰ ਸਾਹਿਬ ਜਾ ਕੇ ਲੰਗਰਾਂ ਦੀ ਸੇਵਾ ਸ਼ੁਰੂ ਕੀਤੀ ਗਈ ਸੀ, ਜੋ ਅੱਜ ਤੱਕ ਅਟੁੱਟ ਚੱਲ ਰਹੀ ਹੈ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਤੋਂ ਇਲਾਵਾ ਕੀਰਤਨੀ ਅਤੇ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਨਿਹਾਲ ਕੀਤਾ ਗਿਆ। ਇਸ ਦੌਰਾਨ ਭਾਈ ਮਹਿੰਦਰ ਸਿੰਘ ਮਿੱਠਾਪੁਰ ਵਾਲੇ ਅਤੇ ਟਿਵਾਨਾ ਵਾਲੇ ਕੀਰਤਨੀ ਜੱਥੇ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਫਿਰ ਕਥਾ ਵਾਚਕ ਭਾਈ ਗੁਲਜਾਰ ਸਿੰਘ ਵੱਲੋਂ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਗਿਆ ਅਤੇ ਅੰਤ ਵਿੱਚ ਕੈਪਟਨ ਮਲਕੀਤ ਸਿੰਘ ਦੇ ਢਾਡੀ ਜੱਥੇ ਵੱਲੋਂ ਵਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਗਈ। ਰੋਮੀ ਮਿਨਹਾਸ ਅਤੇ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਰਿੰਦਰ ਮਿਨਹਾਸ, ਓਂਕਾਰ ਪਰਮਾਰ, ਸੁਖਬੀਰ ਪਰਮਾਰ, ਕੁਲਵੰਤ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਪੱਪੀ, ਜਗਤਾਰ ਮਿਨਹਾਸ, ਜਸਵੀਰ ਸਿੰਘ ਖ਼ਾਲਸਾ ਅਤੇ ਹੋਰ ਪਤਵੰਤੇ ਮੌਜੂਦ ਸਨ।
ਇਹ ਵੀ ਪੜ੍ਹੋ: ਪੁਤਿਨ ਨੇ ਕਿਮ ਜੋਂਗ ਉਨ ਲਈ ਤੋੜਿਆ ਸੰਯੁਕਤ ਰਾਸ਼ਟਰ ਦਾ ਨਿਯਮ! ਗਿਫ਼ਟ ਕੀਤੀ 'ਰਸ਼ੀਅਨ ਮੇਡ ਕਾਰ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8