ਥੋੜੇ ਦਿਨਾਂ ਦੀ ਮਹਿਮਾਨ ਇਮਰਾਨ ਸਰਕਾਰ : ਮਰੀਅਮ ਨਵਾਜ਼
Sunday, Mar 07, 2021 - 08:28 PM (IST)
ਇਸਲਾਮਾਬਾਦ- ਪਾਕਿਸਤਾਨ ’ਚ ਵਿਰੋਧੀ ਪਾਰਟੀਆਂ ਦੇ ਬੇਦਖਲੀ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸ਼ਨੀਵਾਰ ਨੂੰ ਨੈਸ਼ਨਲ ਅਸੈਂਬਲੀ (ਸੰਸਦ) ’ਚ ਭਰੋਸਾ ਹਾਸਲ ਕਰਨ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਨੇਤਾ ਮਰੀਅਮ ਨਵਾਜ਼ ਨੇ ਖਾਨ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਉਸ ਦੇ ਸੱਤਾ ’ਚ ਹੁਣ ਥੋੜੇ ਦਿਨ ਹੀ ਰਹਿ ਗਏ ਹਨ। ਇਸ ਦੌਰਾਨ ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਬਿਲਾਵਲ ਭੁੱੱਟੋ ਜ਼ਰਦਾਰੀ ਨੇ ਕਿਹਾ ਕਿ ਸੈਨੇਟ ਦੀ ਸੀਟ ਦੀ ਚੋਣ ’ਚ ਹਾਰ ਨਾਲ ਇਮਰਾਨ ਬੇਨਕਾਬ ਹੋ ਗਿਆ ਹੈ ਤੇ ਭਰੋਸੇ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਜਿੱਤ ਚੁੱਕੇ ਹਾਂ ਤੇ ਬਦਲਾਅ ਦਾ ਸਮਾਂ ਆ ਗਿਆ ਹੈ।
ਇਹ ਖ਼ਬਰ ਪੜ੍ਹੋ- ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਰਾਰੀ ਹਾਰ, ਦੱ. ਅਫਰੀਕਾ ਨੇ 8 ਵਿਕਟਾਂ ਨਾਲ ਹਰਾਇਆ
ਦੱਸ ਦੇਈਏ ਕਿ ਸ਼ਨੀਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਰੋਧੀ ਧਿਰਾਂ ਦੇ ਬਾਈਕਾਟ ਦੇ ਵਿਚ ਨੈਸ਼ਨਲ ਅਸੈਂਬਲੀ (ਸੰਸਦ) ’ਚ ਭਰੋਸਾ ਹਾਸਲ ਕਰ ਲਿਆ। ਇਮਰਾਨ ਨੂੰ 342 ਮੈਂਬਰੀ ਹੇਠਲੇ ਸਦਨ ’ਚ 178 ਵੋਟਾਂ ਮਿਲੀਆਂ। ਆਮ ਬਹੁਮਤ ਦੇ ਲਈ 172 ਵੋਟਾਂ ਦੀ ਲੋੜ ਸੀ। ਰਾਸ਼ਟਰਪਤੀ ਆਰਿਫ ਅਲਵੀ ਦੇ ਨਿਰਦੇਸ਼ ’ਤੇ ਸੱਦੇ ਗਏ ਵਿਸ਼ੇਸ਼ ਸੈਸ਼ਨ ’ਚ ਵਿਰੋਧੀ ਧਿਰਾਂ ਨੇ ਹਿੱਸਾ ਨਹੀਂ ਲਿਆ, ਕਿਉਂਕਿ 11 ਧਿਰਾਂ ਦੇ ਗਠਜੋੜ ਪਾਕਿਸਤਾਨ ਡੋਮੋਕ੍ਰੇਟਿਕ ਮੂਵਮੈਂਟ (ਪੀ. ਡੀ. ਐੱਮ.) ਨੇ ਵੋਟਾਂ ਦੀ ਵੰਡ ਦਾ ਬਾਈਕਾਟ ਕੀਤਾ ਸੀ।
ਇਹ ਖ਼ਬਰ ਪੜ੍ਹੋ- ਚੀਨੀ ਉਪ ਵਿਦੇਸ਼ ਮੰਤਰੀ ਨੂੰ ਮਿਲੇ ਭਾਰਤੀ ਰਾਜਦੂਤ, ਕਹੀ ਇਹ ਗੱਲ
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।