ਟੈਕਸਾਸ ''ਚ ਸਕੂਲ ਦੇ ਪ੍ਰਿੰਸੀਪਲ ਨੂੰ ਸਾਬਕਾ ਵਿਦਿਆਰਥੀ ਨੇ ਮਾਰੀ ਗੋਲੀ
Sunday, Oct 03, 2021 - 01:50 AM (IST)
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਟੈਕਸਾਸ ਦੇ ਹਿਊਸਟਨ 'ਚ ਇੱਕ ਪਬਲਿਕ ਚਾਰਟਰ ਸਕੂਲ ਦੇ ਇੱਕ ਸਾਬਕਾ ਵਿਦਿਆਰਥੀ ਨੇ ਸ਼ੁੱਕਰਵਾਰ ਨੂੰ ਕੈਂਪਸ ਦੇ ਪ੍ਰਿੰਸੀਪਲ ਨੂੰ ਸਵੇਰੇ 11:45 ਦੇ ਕਰੀਬ ਰਾਈਫਲ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ।
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹਿਊਸਟਨ ਦੇ ਪੁਲਸ ਮੁਖੀ ਟਰੌਏ ਫਿਨਰ ਨੇ ਦੱਸਿਆ ਕਿ 25 ਸਾਲਾਂ ਦੇ ਇੱਕ ਵਿਅਕਤੀ ਜੋ ਕਿ ਸਕੂਲ ਦਾ ਸਾਬਕਾ ਵਿਦਿਆਰਥੀ ਸੀ, ਨੇ ਯੈੱਸ ਪ੍ਰੈਪ ਸਾਊਥਵੈਸਟ ਸੈਕੰਡਰੀ ਵਿਖੇ ਇੱਕ ਬੰਦ ਕੀਤੇ ਕੱਚ ਦੇ ਦਰਵਾਜ਼ੇ ਰਾਹੀਂ ਪ੍ਰਿੰਸੀਪਲ ਨੂੰ ਗੋਲੀ ਮਾਰੀ, ਜਦਕਿ ਇਸ ਗੋਲੀਬਾਰੀ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਸੱਟ ਨਹੀਂ ਲੱਗੀ।
ਇਹ ਵੀ ਪੜ੍ਹੋ : ਪਾਕਿ 'ਚ ਗ੍ਰਹਿ ਮੰਤਰਾਲਾ ਨੇ ਸਿੱਖ ਹਕੀਮ ਦੇ ਕਤਲ ਮਾਮਲੇ ਦੀ ਮੰਗੀ ਰਿਪੋਰਟ
ਲਸ ਨੇ ਸ਼ੁਰੂ ਵਿੱਚ ਜ਼ਖਮੀ ਦੀ ਪਛਾਣ ਇੱਕ ਸਕੂਲ ਕਰਮਚਾਰੀ ਵਜੋਂ ਕੀਤੀ ਸੀ, ਪਰ ਬਾਅਦ ਵਿੱਚ ਯੈੱਸ ਪ੍ਰੈਪ ਚਾਰਟਰ ਸਿਸਟਮ ਦੇ ਇੱਕ ਬਿਆਨ ਨੇ ਉਸ ਦੀ ਪਛਾਣ ਪ੍ਰਿੰਸੀਪਲ ਐਰਿਕ ਐਸਪਿਨੋਜ਼ਾ ਵਜੋਂ ਕੀਤੀ। ਅਧਿਕਾਰੀਆਂ ਅਨੁਸਾਰ ਪ੍ਰਿੰਸੀਪਲ ਨੂੰ ਗੋਲੀ ਲੱਗਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪੁਲਸ ਨੇ ਗੋਲੀ ਚਲਾਉਣ ਵਾਲੇ ਦਾ ਨਾਮ ਨਹੀਂ ਦੱਸਿਆ ਪਰ ਕਿਹਾ ਕਿ ਉਸ ਦੀ ਪਛਾਣ ਇੱਕ ਸਾਬਕਾ ਵਿਦਿਆਰਥੀ ਵਜੋਂ ਹੋਈ। ਪੁਲਸ ਨੇ ਦੱਸਿਆ ਕਿ ਇਸ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਹਮਲਾ ਕਰਨ ਵਾਲੇ ਨੇ ਪੁਲਸ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਇਸ ਹਾਦਸੇ ਨਾਲ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਿੱਚ ਸਹਿਮ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ : ਪਾਕਿ 'ਚ ਗ੍ਰਹਿ ਮੰਤਰਾਲਾ ਨੇ ਸਿੱਖ ਹਕੀਮ ਦੇ ਕਤਲ ਮਾਮਲੇ ਦੀ ਮੰਗੀ ਰਿਪੋਰਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ