ਦੀਪ ਸਿੱਧੂ ਨਮਿੱਤ ''ਅੰਤਿਮ ਅਰਦਾਸ'' ਮੌਕੇ ਇਟਲੀ ''ਚ ਸੰਗਤਾਂ ਦਾ ਹੋਇਆ ਇਕੱਠ

Tuesday, Mar 01, 2022 - 04:53 PM (IST)

ਦੀਪ ਸਿੱਧੂ ਨਮਿੱਤ ''ਅੰਤਿਮ ਅਰਦਾਸ'' ਮੌਕੇ ਇਟਲੀ ''ਚ ਸੰਗਤਾਂ ਦਾ ਹੋਇਆ ਇਕੱਠ

ਮਿਲਾਨ/ਇਟਲੀ (ਸਾਬੀ ਚੀਨੀਆ): ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੇ ਆਗੂ ਰਹੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਜਿੱਥੇ ਪੂਰੀ ਦੁਨੀਆ ਵਿੱਚ ਵਸਦੇ ਪੰਜਾਬੀਆਂ ਵਲੋਂ ਭਰੇ ਮਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਥੇ ਇਟਲੀ ਸਮੇਤ ਵੱਖ ਵੱਖ ਦੇਸ਼ਾਂ ਵਿੱਚ ਰਹਿਣ ਵਸੇਰਾ ਕਰ ਰਹੇ ਪੰਜਾਬੀ ਭਾਈਚਾਰੇ ਵਲੋਂ ਦੀਪ ਸਿੱਧੂ ਨਮਿੱਤ ਅੰਤਿਮ ਅਰਦਾਸ ਕਰਵਾਕੇ ਸ਼ਰਧਾਂਜਲੀ ਦਿੱਤੀ ਗਈ।

ਪੜ੍ਹੋ ਇਹ ਅਹਿਮ ਖ਼ਬਰ- ਰੂਸ ਵੱਲੋਂ ਯੂਕ੍ਰੇਨ 'ਤੇ ਕਲੱਸਟਰ ਅਤੇ ਵੈਕਯੂਮ ਬੰਬਾਂ ਨਾਲ ਹਮਲਾ! ਜਾਣੋ ਕਿੰਨੇ ਖ਼ਤਰਨਾਕ ਹਨ ਇਹ ਬੰਬ

ਇਟਲੀ ਦੀ ਸਮਾਜ ਸੇਵੀ ਸੰਸਥਾ ਆਸ ਦੀ ਕਿਰਨ ਦੇ ਸਮੂਹ ਆਗੂਆਂ ਵਲੋਂ ਦੀਪ ਸਿੱਧੂ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਆਖੰਡ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾ ਨੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਰਧਾ ਦੇ ਫੁੱਲ ਅਰਪਣ ਕੀਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਸਥਾ ਦੇ ਆਗੂਆ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।


author

Vandana

Content Editor

Related News