ਇਟਲੀ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

10/04/2022 7:07:55 PM

ਮਿਲਾਨ (ਇਟਲੀ) (ਸਾਬੀ ਚੀਨੀਆ) : ਰੋਮ ਦੇ ਸ਼ਹਿਰ ਲਵੀਨੀਓ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਸਿੰਘ ਸਭਾ ਦੀਆਂ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਦਰਬਾਰ ਸਜਾਏ ਅਤੇ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੋਹਣੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਲਵੀਨੀਓ ਸ਼ਹਿਰ ਦੀਆਂ ਗਲੀਆਂ ’ਚੋਂ ਪਰਿਕਰਮਾ ਕਰਦਿਆਂ ਸਟੇਸ਼ਨ ਵਾਲੇ ਚੌਕ ’ਚ ਪਹੁੰਚਿਆ ਜਿੱਥੇ ਪੰਥ ਪ੍ਰਸਿੱਧ ਢਾਡੀ ਜਥਾ ਮੇਜਰ ਸਿੰਘ ਮਾਨ ਤੇ ਸਾਥੀਆਂ ਸਮੇਤ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰਬਾਣੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।

PunjabKesari

ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਸੰਗਤਾਂ ਲਈ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਅਤੇ ਹੋਰ ਸੇਵਾਦਾਰਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ। ਸ਼ਾਮ ਨੂੰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ’ਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਸਨਮਾਨਿਤ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਪ੍ਰਬੰਧਕਾਂ ਵੱਲੋਂ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਮੁੱਖ ਸੇਵਾਦਾਰ ਭਾਈ ਰਵਿੰਦਰਜੀਤ ਸਿੰਘ ਬੋਲਜਾਨੋ ਸਮੇਤ ਗਿਆਨੀ ਦਲਬੀਰ ਸਿੰਘ ਭਾਈ ਸੁਰਿੰਦਰ ਸਿੰਘ ਆਦਿ ਵੱਲੋਂ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਈ ਗਈ। 
 


Manoj

Content Editor

Related News