ਇਟਲੀ ''ਚੋ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Monday, Jun 22, 2026 - 07:33 PM (IST)

ਇਟਲੀ ''ਚੋ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮਿਲਾਨ ਇਟਲੀ (ਸਾਬੀ ਚੀਨੀਆ) : ਇਟਲੀ ਦੇ ਸ਼ਹਿਰ ਸਬੋਧੀਆ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ-ਏ-ਕਮਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। 

PunjabKesari

ਗੁਰਦੁਆਰਾ ਸਿੰਘ ਸਭਾ ਸਬੋਧੀਆ ਵੱਲੋਂ ਕਰਵਾਏ ਇਸ ਰੂਹਾਨੀ ਸਮਾਗਮ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। 

PunjabKesari

ਢਾਡੀ ਭਾਈ ਸਖਜਿੰਦਰ ਸਿੰਘ ਨੂਰ ਦੇ ਜਥੇ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ। ਜਥੇ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਸੰਗਤਾਂ ਨੇ ਬਹੁਤ ਹੀ ਇਕਾਗਰਤਾ ਅਤੇ ਸ਼ਰਧਾ ਨਾਲ ਗੁਰੂ ਇਤਿਹਾਸ ਸਰਵਣ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾ ਕਲਾ ਦੇ ਹੈਰਾਨੀਜਨਕ ਜੌਹਰ ਵਿਖਾਏ ਗਏ। ਜਿਨ੍ਹਾਂ ਵੱਲੋ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ> 

PunjabKesari
ਬੀਬੀ ਇੰਦਰਜੀਤ ਕੌਰ ਢਿੱਲੋਂ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਨਗਰ ਕੀਰਤਨ ਦੀ ਸਫਲਤਾ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦੀ ਸ਼ਲਾਘਾ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਲਿਆ। 

PunjabKesari

ਇਸ ਸ਼ਹਿਰ ਦੇ ਡਿਪਟੀ ਮੇਅਰ ਨੇ ਵੀ ਉਚੇਚੇ ਤੌਰ ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ।

PunjabKesari

ਇਹ ਨਗਰ ਕੀਰਤਨ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਸਿੱਖੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਬਣ ਕੇ ਸੰਪੰਨ ਹੋਇਆ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News