ਪੈਰਿਸ ''ਚ ਮਨਾਇਆ ਗਿਆ ਗੁਰਪੁਰਬ, ਵੱਡੀ ਗਿਣਤੀ ''ਚ ਪੁੱਜੀ ਸੰਗਤ

Friday, Nov 10, 2017 - 09:09 AM (IST)

ਪੈਰਿਸ,(ਬਿਊਰੋ)— ਵੱਖ-ਵੱਖ ਦੇਸ਼ਾਂ 'ਚ ਬੈਠੀ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ  ਕਰਵਾ ਰਹੀ ਹੈ। ਪੈਰਿਸ 'ਚ ਗੁਰਦੁਆਰਾ ਸਿੰਘ ਸਭਾ ਬੋਬਿਗਨੀ ਵਿਖੇ ਪਹਿਲੀ ਪਾਤਸ਼ਾਹੀ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਡੀ ਗਿਣਤੀ 'ਚ ਪੁੱਜੀ ਸੰਗਤ ਵਲੋਂ ਇਸ ਸ਼ੁੱਭ ਦਿਹਾੜੇ ਦੀ ਸੇਵਾ ਲੈ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਫਿਰ ਭਾਰੀ ਦੀਵਾਨ ਸਜਾਏ ਗਏ । ਸੰਗਤਾਂ ਨੇ ਸ਼ਾਂਤਮਈ ਢੰਗ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ। ਭਾਈ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਤ ਕੁੱਝ ਸਾਖੀਆਂ ਤੇ ਵਿਚਾਰ ਪੇਸ਼ ਕੀਤੇ। ਇਸ ਉਪਰੰਤ ਅਤੁੱਟ ਲੰਗਰ ਵਰਤਾਏ ਗਏ। 


Related News