ਆਸਟ੍ਰੇਲੀਆ 'ਚ ਭਾਰੀ ਹੜ੍ਹ ਨੇ ਮਚਾਈ ਤਬਾਹੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

10/23/2022 11:47:17 AM

ਇੰਟਰਨੈਸ਼ਨਲ ਡੈਸਕ (ਬਿਊਰੋ) ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ 'ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਪਿਛਲੇ ਹਫ਼ਤੇ ਤੋਂ ਭਾਰੀ ਮੀਂਹ ਪੈ ਰਿਹਾ ਹੈ।ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਹੜ੍ਹ ਪ੍ਰਭਾਵਿਤ ਦੱਖਣ ਅਤੇ ਪੂਰਬ ਦੇ ਵੱਡੇ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੇਸ਼ ਦੋ ਸਭ ਤੋਂ ਵੱਧ ਆਬਾਦੀ ਵਾਲੇ ਰਾਜਾਂ ਵਿੱਚ ਹੜ੍ਹ ਦਾ ਸੰਕਟ ਜਾਰੀ ਹੈ।ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

PunjabKesari

ਵਿਕਟੋਰੀਆ ਰਾਜ ਦੇ ਵੱਡੇ ਹਿੱਸੇ ਦੱਖਣੀ ਨਿਊ ਸਾਊਥ ਵੇਲਜ਼ ਅਤੇ ਟਾਪੂ ਰਾਜ ਤਸਮਾਨੀਆ ਦੇ ਉੱਤਰੀ ਇਲਾਕੇ ਪੂਰੀ ਤਰ੍ਹਾਂ ਹੜ੍ਹ ਦੀ ਮਾਰ ਹੇਠ ਹਨ। ਮੌਸਮ ਵਿਗਿਆਨ ਬਿਊਰੋ ਨੇ ਐਤਵਾਰ ਨੂੰ ਖੇਤਰੀ ਕੇਂਦਰ ਲਿਸਮੋਰ ਸਮੇਤ ਨਿਊ ਸਾਊਥ ਵੇਲਜ਼ ਦੇ ਉੱਤਰੀ ਤੱਟ ਲਈ ਗੰਭੀਰ ਮੌਸਮ ਦੀ ਚਿਤਾਵਨੀ ਜਾਰੀ ਕੀਤੀ।ਹੜ੍ਹ ਨਾਲ ਜੂਝ ਰਹੇ ਪਰਿਵਾਰਾਂ ਲਈ ਸੰਕਟ ਵਧ ਗਿਆ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਆਸਟ੍ਰੇਲੀਆ ਦੇ ਦੱਖਣ-ਪੂਰਬੀ ਹਿੱਸਿਆਂ 'ਚ ਹੜ੍ਹ ਐਮਰਜੈਂਸੀ ਜਾਰੀ ਹੈ। ਵਿਕਟੋਰੀਆ ਰਾਜ ਵਿੱਚ ਕਰੀਬ 34,000 ਘਰਾਂ ਨੂੰ ਹੜ੍ਹ ਨਾਲ ਨੁਕਸਾਨ ਪਹੁੰਚ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਵਿਕਟੋਰੀਆ ਹੜ੍ਹ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਇੱਥੋਂ ਦੇ ਸ਼ਹਿਰ ਨਦੀਆਂ ਵਿੱਚ ਡੁੱਬ ਗਏ ਹਨ।

PunjabKesari

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਹੀ ਇਹ ਗੱਲ

ਵਿਕਟੋਰੀਆ ਰਾਜ ਐਮਰਜੈਂਸੀ ਸੇਵਾ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਰਾਜ ਭਰ ਵਿੱਚ ਲਗਭਗ 750 ਲੋਕਾਂ ਨੂੰ ਬਚਾਇਆ ਗਿਆ ਹੈ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਕਿਹਾ ਕਿ ਆਸਟ੍ਰੇਲੀਆਈ ਰੱਖਿਆ ਬਲ ਦੇ 150 ਕਰਮਚਾਰੀ ਨਿਊ ਸਾਊਥ ਵੇਲਜ਼ ਅਤੇ 350 ਵਿਕਟੋਰੀਆ 'ਚ ਮਦਦ ਕਰ ਰਹੇ ਹਨ।ਮੈਲਬੌਰਨ ਦੇ ਕੇਂਦਰੀ ਵਪਾਰਕ ਜ਼ਿਲ੍ਹੇ ਦੇ ਨੇੜੇ ਉਪਨਗਰਾਂ ਵਿੱਚ ਹੜ੍ਹ ਆਉਣ ਤੋਂ ਬਾਅਦ ਅਲਬਾਨੀਜ਼ ਨੇ ਸੂਬੇ ਦੇ ਪ੍ਰਧਾਨ ਮੰਤਰੀ ਡੇਨੀਅਲ ਐਂਡਰਿਊਜ਼ ਨਾਲ ਵਿਕਟੋਰੀਆ ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਦਾ ਦੌਰਾ ਕੀਤਾ। ਖਜ਼ਾਨਾ ਮੰਤਰੀ ਜਿਮ ਚੈਲਮਰਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੜ੍ਹ ਨਾਲ ਆਸਟ੍ਰੇਲੀਆ ਦੀ ਆਰਥਿਕ ਵਿਕਾਸ ਦਰ ਪ੍ਰਭਾਵਿਤ ਹੋਵੇਗੀ ਅਤੇ ਮਹਿੰਗਾਈ ਵਧੇਗੀ।

ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ! ਸ਼ਖ਼ਸ ਨੇ ਮੂੰਹ 'ਚ ਰੱਖੀਆਂ 150 ਬਲਦੀਆਂ ਮੋਮਬੱਤੀਆਂ, ਬਣਾਇਆ ਵਰਲਡ ਰਿਕਾਰਡ (ਵੀਡੀਓ)

ਇਨ੍ਹਾਂ ਤਿੰਨਾਂ ਰਾਜਾਂ ਵਿੱਚ ਹੜ੍ਹ ਦੀ ਚੇਤਾਵਨੀ

ਵਿਕਟੋਰੀਆ, ਦੱਖਣੀ ਨਿਊ ਵੇਲਜ਼ ਅਤੇ ਤਸਮਾਨੀਆ ਦੇ ਉੱਤਰੀ ਖੇਤਰਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਸਟ੍ਰੇਲੀਅਨ ਡਿਫੈਂਸ ਫੋਰਸ ਦੇ 60 ਜਵਾਨ ਮਦਦ 'ਚ ਲੱਗੇ ਹੋਏ ਹਨ। ਵਿਕਟੋਰੀਆ ਸਟੇਟ ਐਮਰਜੈਂਸੀ ਸੇਵਾ ਦੇ ਮੁੱਖ ਸੰਚਾਲਨ ਅਧਿਕਾਰੀ ਟਿਮ ਵੇਬੁਸ਼ ਨੇ ਕਿਹਾ ਕਿ ਰਾਜ ਭਾਰੀ ਮੀਂਹ ਕਾਰਨ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ।

ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News