ਪਾਕਿਸਤਾਨ ਦੇ ਉਮਰਕੋਟ ’ਚ ਹਿੰਦੂ ਵਿਅਕਤੀ ਦਾ ਕਤਲ ਕਰ ਲਾਸ਼ ਦਰੱਖਤ ਨਾਲ ਲਟਕਾਈ

04/18/2022 7:11:21 PM

ਗੁਰਦਾਸਪੁਰ/ਪਾਕਿਸਤਾਨ (ਜ.ਬ.)-ਪਾਕਿਸਤਾਨ ਦੇ ਸਿੰਧ ਸੂਬੇ ਦੇ ਕਸਬਾ ਉਮਰਕੋਟ ’ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦ ਇਕ ਹਿੰਦੂ ਨਾਗਰਿਕ ਜੀਉ ਸਵਾਈ ਕੋਹਲੀ ਦੀ ਲਾਸ਼ ਕਸਬੇ ’ਚ ਇਕ ਦਰੱਖਤ ਨਾਲ ਲਟਕਦੀ ਮਿਲੀ। ਮ੍ਰਿਤਕ ਬੀਤੀ ਰਾਤ ਤੋਂ ਲਾਪਤਾ ਸੀ।  ਸੂਤਰਾਂ ਅਨੁਸਾਰ ਮਿ੍ਤਕ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨਾਂ ਤੋਂ ਜੀਉ ਸਵਾਈ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ : ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼, ਨਵਾਂਸ਼ਹਿਰ ਦੇ CIA ਸਟਾਫ਼ ’ਚ ਗ੍ਰੇਨੇਡ ਹਮਲਾ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ

ਉਸ ਤੇ ਕਸਬੇ ਦੇ ਕੁਝ ਲੋਕ ਧਰਮ ਪਰਿਵਰਤਣ ਕਰਕੇ ਇਸਲਾਮ ਕਬੂਲ ਕਰਨ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਲਈ ਦਬਾਅ ਪਾ ਰਹੇ ਸੀ, ਪਰ ਜੀਉ ਸਵਾਈ ਇਸ ਦੇ ਲਈ ਤਿਆਰ ਨਹੀਂ ਸੀ। ਬੀਤੀ ਸ਼ਾਮ ਕਸਬੇ ਦੇ ਕੁਝ ਨੌਜਵਾਨ ਉਸ ਨੂੰ ਘਰ ਤੋਂ ਬੁਲਾ ਕੇ ਲੈ ਗਏ ਸੀ, ਪਰ ਜੀਉ ਸਵਾਈ ਘਰ ਵਾਪਸ ਨਹੀਂ ਆਇਆ। ਅੱਜ ਸਵੇਰੇ ਲੋਕਾਂ ਨੇ ਦੱਸਿਆ ਕਿ ਜੀਉ ਸਵਾਈ ਕੋਹਲੀ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਹੈ। ਦੂਜੇ ਪਾਸੇ ਪੁਲਸ ਇਸ ਮਾਮਲੇ ’ਚ ਕਤਲ ਦਾ ਕੇਸ ਦਰਜ ਕਰਨਾ ਚਾਹੰੁਦੀ ਹੈ, ਜੋ ਸਾਨੂੰ ਮਨਜ਼ੂਰ ਨਹੀਂ ਹੈ। ਇਸ ਕਤਲ ਨੂੰ ਲੈ ਕੇ ਹਿੰਦੂ ਫਿਰਕੇ ਨੇ ਪੁਲਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ।


Manoj

Content Editor

Related News