ਦੱਖਣੀ ਵਜ਼ੀਰਿਸਤਾਨ ਦੇ ਵਾਨਾ ਇਲਾਕੇ ''ਚ ਹੋਇਆ ਜ਼ਬਰਦਸਤ ਧਮਾਕਾ, 1 ਦੀ ਮੌਤ, 4 ਜ਼ਖਮੀ

Monday, Sep 09, 2024 - 02:17 AM (IST)

ਇਸਲਾਮਾਬਾਦ (ਯੂ. ਐੱਨ. ਆਈ.) : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਜ਼ਬਰਦਸਤ ਧਮਾਕੇ ਦੌਰਾਨ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਜਾਣਕਾਰੀ ਮੁਤਾਬਕ, ਦੱਖਣੀ ਵਜ਼ੀਰਿਸਤਾਨ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੇਸ਼ ਦੇ ਕਬਾਇਲੀ ਖੇਤਰ ਦੱਖਣੀ ਵਜ਼ੀਰਿਸਤਾਨ ਦੇ ਵਾਨਾ ਇਲਾਕੇ 'ਚ ਇਕ ਵਾਹਨ ਨੇੜੇ ਹੋਇਆ। ਉਨ੍ਹਾਂ ਦੱਸਿਆ ਕਿ ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਦੇ ਨਾਲ ਬਚਾਅ ਦਲ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News