ਈਰਾਨ ਦੀ ਰਾਜਧਾਨੀ ਤਹਿਰਾਨ ’ਚ ਲੱਗੀ ਭਿਆਨਕ ਅੱਗ

Wednesday, Feb 04, 2026 - 09:52 AM (IST)

ਈਰਾਨ ਦੀ ਰਾਜਧਾਨੀ ਤਹਿਰਾਨ ’ਚ ਲੱਗੀ ਭਿਆਨਕ ਅੱਗ

ਤਹਿਰਾਨ (ਇੰਟ.)- ਈਰਾਨ ਦੀ ਰਾਜਧਾਨੀ ਤਹਿਰਾਨ ਦੇ ਪੱਛਮੀ ਇਲਾਕੇ ‘ਜੰਨਤ ਆਬਾਦ’ ਵਿਚ ਸਥਿਤ ਇਕ ਬਾਜ਼ਾਰ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ।

ਤਹਿਰਾਨ ਐਮਰਜੈਂਸੀ ਸੇਵਾਵਾਂ ਦੇ ਆਪ੍ਰੇਸ਼ਨ ਕਮਾਂਡਰ ਮੁਹੰਮਦ ਬੇਹਨੀਆ ਨੇ ਦੱਸਿਆ ਕਿ ਹੁਣ ਤੱਕ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਅੱਗ ਜੰਨਤ ਆਬਾਦ ਇਲਾਕੇ ਦੇ ਇਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ ਲੱਗੀ, ਜਿੱਥੇ ਦੁਕਾਨਾਂ ਅਤੇ ਛੋਟੇ-ਛੋਟੇ ਸਟਾਲ ਲੱਗੇ ਹੋਏ ਸਨ।


author

cherry

Content Editor

Related News