ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਕੀਰਤਨ ਦਰਬਾਰ
Friday, Aug 30, 2024 - 01:50 PM (IST)
ਮੋਦੇਨਾ (ਕੈਂਥ)- ਬੀਤੇ ਕੱਲ੍ਹ ਸੰਸਾਰ ਭਰ ਵਿੱਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਹੀ ਲੜੀ ਤਹਿਤ ਉੱਤਰੀ ਇਟਲੀ ਦੇ ਮੋਦੇਨਾ ਜ਼ਿਲੇ ਦੇ ਕਸਤਲਫਰਾਂਕੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿਖੇ ਵੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ ਦੇ ਕੀਰਤਨ ਦਰਬਾਰ ਸਜਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ- ਆਖ਼ਿਰ ਕਿਉਂ ਹਰ ਵਾਰ ਫਿਲਮਾਂ 'ਚ ਸਿੱਖ ਸਮਾਜ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ : ਪ੍ਰਵਾਸੀ ਸਿੱਖ
ਸ਼ਾਮ ਦੇ ਦੀਵਾਨ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ ਉਪਰੰਤ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਸਤਿੰਦਰਬੀਰ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਇਟਲੀ ਅਤੇ ਯੂਰਪ ਵਿੱਚ ਸੰਗਤਾਂ ਕੰਮਾਂ ਤੇ ਹੋਣ ਕਾਰਨ ਜਿਆਦਾ ਗਿਣਤੀ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਹੀ ਹਾਜ਼ਰੀ ਭਰਦੀਆਂ ਹਨ। ਪ੍ਰੰਤੂ ਸੰਗਤਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਲੈ ਕੇ ਭਾਰੀ ਉਤਸਾਹ ਸੀ।ਗੁਰਦੁਆਰਾ ਪ੍ਰਬੰਧਕ ਕਮੇਟੀ,ਨੌਜਵਾਨ ਸਭਾ ਅਤੇ ਸੰਗਤਾਂ ਨੇ ਕਾਫੀ ਗਿਣਤੀ ਵਿੱਚ ਇਹਨਾਂ ਦੀਵਾਨਾਂ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦੀ ਨਿੱਘੀ ਗੋਦ ਦਾ ਆਨੰਦ ਮਾਣਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।