ਬਾਬਾ ਦਰਸ਼ਨ ਸਿੰਘ ਕੁੱਲੀਵਾਲਿਆ ਦੀ ਯਾਦ ''ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ

Wednesday, Sep 29, 2021 - 01:19 AM (IST)

ਬਾਬਾ ਦਰਸ਼ਨ ਸਿੰਘ ਕੁੱਲੀਵਾਲਿਆ ਦੀ ਯਾਦ ''ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ

ਮਿਲਾਨ (ਸਾਬੀ ਚੀਨੀਆ)-ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨਿਊ (ਇਟਲੀ) ਦੀਆਂ ਸੰਗਤਾਂ ਵੱਲੋਂ ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀਵਾਲਿਆ ਦੀ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਬਾਬਾ ਦਰਸ਼ਨ ਸਿੰਘ ਦੀ ਯਾਦ 'ਚ ਸੰਗਤਾਂ ਵੱਲੋਂ ਹਰ ਸਾਲ ਵਿਸ਼ਾਲ ਸਮਾਗਮ ਕਰਵਾਏ ਜਾਂਦੇ ਹਨ। ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨਾਂ 'ਚ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਸ਼ਰਵਣ ਕਰਵਾਉਂਦਿਆਂ ਹਾਜ਼ਰੀਆਂ ਭਰੀਆਂ ਗਈਆਂ।

ਇਹ ਵੀ ਪੜ੍ਹੋ : ਬ੍ਰਿਟੇਨ ਦਾ ਵੈਲਿੰਗਟਨ ਕਾਲਜ ਭਾਰਤ 'ਚ ਖੋਲ੍ਹੇਗਾ ਸਕੂਲ

ਬਾਬਾ ਜੋਗਾ ਸਿੰਘ ਵੱਲੋਂ ਦਰਸ਼ਨ ਸਿੰਘ ਕੁੱਲੀਵਾਲਿਆ ਦੇ ਜੀਵਨ ਕਾਲ ਨਾਲ ਸੰਬੰਧਤ ਵਿਚਾਰ ਕਰਦਿਆਂ ਉਨ੍ਹਾਂ ਦਾ ਗੌਰਵਮਈ ਇਤਿਹਾਸ ਸ਼ਰਵਣ ਕਰਵਾਇਆ ਗਿਆ। ਪ੍ਰਬੰਧਕਾਂ ਵੱਲੋਂ ਆਏ ਹੋਏ ਜੱਥਿਆਂ ਤੋਂ ਇਲਾਵਾ ਭਾਈ ਕੁਲਦੀਪ ਸਿੰਘ, ਬਲਕਾਰ ਸਿੰਘ ਫੌਜੀ, ਅਮਰਜੀਤ ਸਿੰਘ, ਨਿਸ਼ਾਨ ਸਿੰਘ ਆਦਿ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਸ਼ੂਗਰ ਦੀ ਦਵਾਈ ਨਾਲ ਕੋਰੋਨਾ ਦਾ ਖਤਰਾ ਹੁੰਦਾ ਹੈ ਘੱਟ : ਅਧਿਐਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News