ਤਨਜਾਨੀਆ ’ਚ ਵਾਪਰਿਆ ਵੱਡਾ ਹਾਦਸਾ, ਟਰੱਕ ਨੇ ਕਈ ਕਾਰਾਂ ਤੇ ਮੋਟਰਸਾਇਕਲਾਂ ਨੂੰ ਮਾਰੀ ਟੱਕਰ, 13 ਲੋਕਾਂ ਦੀ ਮੌਤ

Friday, Jun 07, 2024 - 10:17 AM (IST)

ਮਬੇਯਾ : ਤਨਜਾਨੀਆ ਦੇ ਮਬੇਯਾ ਇਲਾਕੇ ’ਚ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਟਰੱਕ ਨੇ ਕਈ ਕਾਰਾਂ ਤੇ ਮੋਟਰਸਾਇਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ‘ਦਿ ਸਿਟੀਜ਼ਨ ਤਨਜਾਨੀਆ’ ਤੇ ਪੁਲਸ ਦਾ ਹਵਾਲਾ ਦਿੰਦਿਆਂ ਆਪਣੀ ਰਿਪੋਰਟ ’ਚ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। 

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਰਿਪੋਰਟ ’ਚ ਕਿਹਾ ਗਿਆ ਹੈ ਕਿ ਹਾਦਸਾ ਬੁੱਧਵਾਰ ਨੂੰ ਮਬੇਂਬੇਲਾ ਇਲਾਕੇ ’ਚ ਸਿਮਿਕੇ ਢਲਾਨ ’ਤੇ ਹੋਇਆ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਮਬੇਯਾ ਖੇਤਰੀ ਹਸਪਤਾਲ ’ਚ ਦਾਖਲ ਕਰਾਇਆ ਗਿਆ ਹੈ। ਜ਼ਖ਼ਮੀਆਂ ’ਚੋਂ 8 ਲੋਕਾਂ ਦੀ ਹਾਲਤ ਗੰਭੀਰ ਹੈ। ਪੁਲਸ ਕਮਾਂਡਰ ਬੇਂਜਾਮਿਨੀ ਕੁਜਾਗਾ ਨੇ ਪੀੜਤਾਂ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਬ੍ਰੇਕ ਨਾ ਲਾਉਣ ਤੋਂ ਬਾਅਦ ਟਰੱਕ ਚਾਲਕ ਵਾਹਨ ’ਤੇ ਕੰਟ੍ਰੋਲ ਖੋ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ - ਵਾਹ ਕਿਸਮਤ ਹੋਵੇ ਤਾਂ ਅਜਿਹੀ! ਸਿਰਫ਼ 664 ਰੁਪਏ 'ਚ ਵਿਅਕਤੀ ਨੇ ਜਿੱਤੀ 56 ਕਰੋੜ ਡਾਲਰ ਦੀ ਲਾਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News