ਮੋਂਟੇਨਿਗ੍ਰੋ 'ਚ ਪਰਿਵਾਰਕ ਵਿਵਾਦ ਕਾਰਨ ਇਕ ਵਿਅਕਤੀ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 11 ਦੀ ਮੌਤ

08/12/2022 11:49:59 PM

ਸੇਟਿਂਜੇ-ਮੋਂਟੇਨਿਗ੍ਰੋ 'ਚ ਇਕ ਵਿਅਕਤੀ ਨੇ ਕਿਸੇ ਪਰਿਵਾਰਕ ਵਿਵਾਦ ਦੇ ਚੱਲਦੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪੁਲਸ ਨਾਲ ਮੁਕਾਬਲੇ 'ਚ ਹਮਲਾਵਰ ਵੀ ਮਾਰਿਆ ਗਿਆ। ਮੋਂਟੇਨਿਗ੍ਰੋ ਦੇ ਸਰਕਾਰੀ ਟੈਲੀਵਿਜ਼ਨ ਨੇ ਪੁਲਸ ਸੂਤਰਾਂ ਦੇ ਹਵਾਲੇ ਤੋਂ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਟੈਲੀਵਿਜ਼ਨ ਚੈਨਲ 'ਆਰ.ਟੀ.ਸੀ.ਜੀ.' ਨੇ ਦੱਸਿਆ ਕਿ ਬੰਦੂਕਧਾਰੀ ਨੇ ਸੇਂਟਿਜੋ 'ਚ ਇਕ ਪੁਲਸ ਮੁਲਾਜ਼ਮ ਸਮੇਤ 6 ਹੋਰ ਲੋਕਾਂ ਨੂੰ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ : ਕੇਜਰੀਵਾਲ ਵੱਲੋਂ ਗੁਜਰਾਤ ’ਚ ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ’ਤੇ ਭਾਜਪਾ ਨੇ ਚੁੱਕੇ ਸਵਾਲ

ਸੇਂਟਿਜੇ ਦੇਸ਼ ਦੀ ਰਾਜਧਾਨੀ ਪਾਡਗੋਰੀਕਾ ਤੋਂ 36 ਕਿਲੋਮੀਟਰ ਦੂਰ ਹੈ। ਆਰ.ਟੀ.ਸੀ.ਜੀ. ਨੇ ਚਸ਼ਮਦੀਦਾਂ ਦੇ ਹਵਾਲੇ ਤੋਂ ਦੱਸਿਆ ਕਿ ਹਮਲਾਵਰ ਗਲੀ 'ਚ ਬੱਚਿਆਂ ਸਮੇਤ ਸਾਰੇ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚੱਲਾ ਰਿਹਾ ਸੀ। ਚਾਰ ਜ਼ਖਮੀਆਂ ਨੂੰ ਸੇਂਟਿਜੇ ਦੇ ਇਕ ਹਸਪਤਾਲ 'ਚ ਦਖਲ ਕਰਵਾਇਆ ਗਿਆ ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਪੋਡਗੋਰਿਕਾ ਦੇ ਕਲੀਨਿਕਲ ਸੈਂਟਰ 'ਚ ਭੇਜਿਆ ਗਿਆ ਹੈ। ਪੁਲਸ ਨੇ ਇਸ ਘਟਨਾ ਦੇ ਸਬੰਧ 'ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਪਾਕਿ 'ਚ ਘੱਟ ਗਿਣਤੀ ਅਹਿਮਦੀ ਭਾਈਚਾਰੇ ਦੇ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News