ਕੈਨੇਡਾ ਦੇ ਜੰਗਲਾਂ ''ਚ ਭਿਆਨਕ ਅੱਗ, ਐਮਰਜੈਂਸੀ ਦਾ ਐਲਾਨ
Wednesday, May 15, 2024 - 02:47 PM (IST)
ਓਟਾਵਾ (ਯੂ. ਐੱਨ. ਆਈ.): ਕੈਨੇਡਾ ਦੇ ਪੱਛਮੀ ਸੂਬੇ ਅਲਬਰਟਾ ਵਿਚ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ 6,600 ਤੋਂ ਵੱਧ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੀ.ਬੀ.ਸੀ ਨਿਊਜ਼ ਦੀਆਂ ਰਿਪੋਰਟਾਂ ਅਨੁਸਾਰ ਵੁੱਡ ਬਫੇਲੋ ਦੀ ਖੇਤਰੀ ਨਗਰਪਾਲਿਕਾ ਨੇ ਸਥਾਨਕ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰਨ ਤੋਂ ਬਾਅਦ ਮੰਗਲਵਾਰ ਦੁਪਹਿਰ ਨੂੰ ਇੱਕ ਨਿਕਾਸੀ ਆਦੇਸ਼ ਜਾਰੀ ਕੀਤਾ।
ਰਿਪੋਰਟਾਂ ਅਨੁਸਾਰ ਫੋਰਟ ਮੈਕਮਰੇ ਦੇ ਕਈ ਖੇਤਰਾਂ ਨੂੰ ਅੱਗ ਬੁਝਾਉਣ ਵਾਲਿਆਂ ਲਈ ਰਸਤਾ ਬਣਾਉਣ ਲਈ ਖਾਲੀ ਕਰਵਾਇਆ ਜਾ ਰਿਹਾ ਹੈ। ਖੇਤਰੀ ਫਾਇਰ ਚੀਫ ਜੋਡੀ ਬੁਟਜ਼ ਨੇ ਕਿਹਾ ਕਿ ਇਸ ਆਦੇਸ਼ ਨਾਲ ਨਿਕਾਸੀ ਜ਼ੋਨ ਵਿੱਚ 6,600 ਲੋਕਾਂ ਦੇ ਪ੍ਰਭਾਵਿਤ ਹੋਣ ਦੀ ਉਮੀਦ ਹੈ। ਰਿਪੋਰਟਾਂ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਸਥਾਨਕ ਸੜਕਾਂ ਅਤੇ ਹਾਈਵੇਅ 'ਤੇ ਵਾਹਨਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਵਿਦੇਸ਼ੀ ਸੈਲਾਨੀਆਂ ਲਈ 'ਵੀਜ਼ਾ ਮੁਕਤ ਐਂਟਰੀ' ਨੀਤੀ ਕੀਤੀ ਲਾਗੂ
ਕੈਨੇਡੀਅਨ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਭਰ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੋਣ ਕਾਰਨ ਜੰਗਲਾਂ ਵਿੱਚ ਅੱਗ ਲੱਗਣ ਦਾ ਖ਼ਤਰਾ ਵੱਧ ਸਕਦਾ ਹੈ। ਕੈਨੇਡੀਅਨ ਨੈਸ਼ਨਲ ਫਾਇਰ ਡੇਟਾਬੇਸ ਦੇ ਅਨੁਸਾਰ 2023 ਵਿੱਚ ਦੇਸ਼ ਭਰ ਵਿੱਚ 7,131 ਅੱਗਾਂ ਦਰਜ ਕੀਤੀਆਂ ਗਈਆਂ ਸਨ ਅਤੇ ਇਸ ਦੌਰਾਨ 17,203,625 ਹੈਕਟੇਅਰ ਜ਼ਮੀਨ ਸੜ ਗਈ ਸੀ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।