ਕੈਨੇਡਾ ਦੀ ਸੰਸਦ ''ਚ ਵੱਖਵਾਦੀ ਨਿੱਝਰ ਲਈ ਰੱਖਿਆ ਗਿਆ ਇਕ ਮਿੰਟ ਦਾ ਮੌਨ
Wednesday, Jun 19, 2024 - 11:38 AM (IST)
ਓਟਾਵਾ- ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਪਹਿਲੀ ਬਰਸੀ 'ਤੇ ਕੈਨੇਡਾ ਦੀ ਸੰਸਦ ਦੇ ਹਾਊਸ ਆਫ਼ ਕਾਮਨਸ 'ਚ ਇਕ ਮਿੰਟ ਦਾ ਮੌਨ ਰੱਖਿਆ ਗਿਆ। ਪਿਛਲੇ ਸਾਲ 18 ਜੂਨ ਨੂੰ ਨਿੱਝਰ ਦਾ ਕੈਨੇਡਾ ਦੇ ਸਰੇ 'ਚ ਇਕ ਪਾਰਕਿੰਗ ਸਥਾਨ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਭਾਰਤ ਨੇ ਨਿੱਝਰ ਨੂੰ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ (ਯੂਏਪੀਏ) ਦੇ ਅਧੀਨ 'ਨਾਮਜ਼ਦ ਅੱਤਵਾਦੀਆਂ' ਦੀ ਸੂਚੀ 'ਚ ਪਾ ਰੱਖਿਆ ਸੀ। ਕੈਨੇਡਾ ਨੇ ਨਿੱਝਰ ਕਤਲ ਮਾਮਲੇ 'ਚ ਹੁਣ ਤੱਕ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਓਟਾਵਾ ਦਾ ਦੋਸ਼ ਹੈ ਕਿ ਕਤਲ 'ਚ ਭਾਰਤੀ ਅਧਿਕਾਰੀ ਸ਼ਾਮਲ ਸਨ ਪਰ ਉਹ ਇਸ ਦਾ ਸਬੂਤ ਦੇਣ 'ਚ ਅਸਫ਼ਲ ਰਿਹਾ ਹੈ। ਇਸ ਨਾਲ ਕੈਨੇਡਾ ਅਤੇ ਭਾਰਤ ਵਿਚਾਲੇ ਸੰਬੰਧਾਂ 'ਚ ਤਣਾਅ ਪੈਦਾ ਹੋ ਗਿਆ ਹੈ। ਭਾਰਤ ਦਾ ਕਹਿਣਾ ਹੈ ਕਿ ਦੋਹਾਂ ਦੇਸ਼ਾਂ ਦਰਮਿਆਨ ਮੁੱਖ ਮੁੱਦਾ ਇਹ ਹੈ ਕਿ ਕੈਨੇਡਾ ਉਸ ਦੀ ਧਰਤੀ ਤੋਂ ਸੰਚਾਲਿਤ ਖ਼ਾਲਿਸਤਾਨ ਸਮਰਥਕਾਂ ਨੂੰ ਬੇਖੌਫ਼ ਪਨਾਹ ਦੇ ਰਿਹਾ ਹੈ। ਹਾਲ ਹੀ 'ਚ ਇਟਲੀ 'ਚ ਜੀ7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਭਾਰਤ ਨਾਲ ਕਈ ਵੱਡੇ ਮੁੱਦਿਆਂ 'ਤੇ ਤਾਲਮੇਲ ਹੈ ਅਤੇ ਉਨ੍ਹਾਂ ਨੂੰ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ 'ਮੌਕਾ' ਦਿਖਾਈ ਦੇ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8