ਕੈਨੇਡਾ ਤੋਂ ਆਈ ਦੁਖਦਾਇਕ ਖ਼ਬਰ, ਸੜਕ ਹਾਦਸੇ 'ਚ ਪੰਜਾਬੀ ਗੱਭਰੂ ਦੀ ਮੌਤ
Thursday, Jan 12, 2023 - 04:47 PM (IST)
ਵੈਨਕੂਵਰ - ਕੈਨੇਡਾ ਵਿਚ 5 ਜਨਵਰੀ ਨੂੰ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਦਵਿੰਦਰ ਸਿੰਘ ਪੱਡਾ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। 32 ਸਾਲਾ ਦਵਿੰਦਰ ਇਕ ਟਰੱਕ ਡਰਾਈਵਰ ਸੀ। ਗੋ ਫੰਡ ਮੀ ਪੇਜ਼ ਮੁਤਾਬਕ ਇਹ ਹਾਦਸਾ ਕੈਨੇਡਾ ਦੇ ਕੈਮਲੂਪਸ ਵਿੱਚ ਵਾਪਰਿਆ ਸੀ। ਦਵਿੰਦਰ ਆਪਣੇ ਬਜ਼ੁਰਗ ਮਾਪਿਆਂ ਦਾ ਕਮਾਊ ਪੁੱਤ ਸੀ।
ਇਹ ਵੀ ਪੜ੍ਹੋ: ਸ਼ੇਖੀ ਮਾਰਨ ਲਈ ਫੁੱਲ ਰੇਸ 'ਤੇ ਭਜਾਈ ਗੱਡੀ ਨੇ ਸਿੱਖ ਔਰਤ ਨੂੰ ਮਾਰੀ ਟੱਕਰ, ਹੁਣ ਹੋਈ 6 ਸਾਲ ਦੀ ਕੈਦ
ਸੂਚਨਾ ਮੁਤਾਬਕ ਦਵਿੰਦਰ ਕੈਮਲੂਪਸ ਵਿਚ ਆਪਣਾ ਟਰੱਕ ਰਸਤੇ ਵਿਚ ਰੋਕ ਕੇ ਕੌਫ਼ੀ ਲੈਣ ਲਈ ਸੜਕ ਪਾ ਕਰ ਰਿਹਾ ਸੀ। ਇਸ ਦੌਰਾਨ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਦਵਿੰਦਰ ਦੇ ਅੰਤਿਮ ਸੰਸਕਾਰ ਲਈ ਗੋ ਫੰਡ ਮੀ 'ਤੇ ਫੰਡਰੇਜ਼ਰ ਦਾ ਆਯੋਜਨ ਕੀਤਾ ਗਿਆ ਹੈ, ਤਾਂ ਜੋ ਉਸ ਦੇ ਅੰਤਿਮ ਸੰਸਕਾਰ ਨਾਲ ਜੁੜੇ ਖ਼ਰਚਿਆਂ ਲਈ ਪਰਿਵਾਰ ਦੀ ਮਦਦ ਕੀਤੀ ਜਾ ਸਕੇ। ਦਵਿੰਦਰ ਸਿੰਘ ਪੱਡਾ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨੂਰਪੁਰ ਜੱਟਾਂ ਦਾ ਜੰਮਪਲ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ 17 ਸਾਲਾ ਪੰਜਾਬੀ ਗੱਭਰੂ ਦੀ ਮੌਤ, ਕਬੱਡੀ ਦਾ ਉਭਰਦਾ ਖਿਡਾਰੀ ਸੀ ਟੇਰਨ ਸਿੰਘ