ਗਾਜ਼ਾ ''ਚ ਭੁੱਖਮਰੀ ਨਾਲ ਜੂਝ ਰਹੇ ਲੋਕ ਰਾਹਤ ਸਮੱਗਰੀ ਵਾਲੇ ਟਰੱਕਾਂ ਨੂੰ ਲੁੱਟ ਰਹੇ: ਸੰਯੁਕਤ ਰਾਸ਼ਟਰ

02/28/2024 4:37:02 PM

ਸੰਯੁਕਤ ਰਾਸ਼ਟਰ (ਭਾਸ਼ਾ)- ਗਾਜ਼ਾ ਦੀ ਘੱਟੋ-ਘੱਟ ਇੱਕ ਚੌਥਾਈ ਆਬਾਦੀ ਭਾਵ 5,76,000 ਲੋਕ ਭੁੱਖਮਰੀ ਤੋਂ ਸਿਰਫ਼ ਇੱਕ ਕਦਮ ਦੂਰ ਹਨ ਅਤੇ ਸਮੁੱਚੀ ਆਬਾਦੀ ਭੋਜਨ ਸਮੱਗਰੀ ਦੀ ਗੰਭੀਰ ਲੋੜਾਂ ਨਾਲ ਜੂਝ ਰਹੀ ਹੈ। ਨਤੀਜੇ ਵਜੋਂ ਭੁੱਖਮਰੀ ਨਾਲ ਜੂਝ ਰਹੇ ਲੋਕ ਨਾ ਸਿਰਫ਼ ਰਾਹਤ ਸਮੱਗਰੀ ਵਾਲੇ ਟਰੱਕਾਂ 'ਤੇ ਗੋਲੀਆਂ ਚਲਾ ਰਹੇ ਹਨ, ਸਗੋਂ ਉਨ੍ਹਾਂ ਟਰੱਕਾਂ ਨੂੰ ਲੁੱਟ ਵੀ ਰਹੇ ਹਨ। ਸੰਯੁਕਤ ਰਾਸ਼ਟਰ (ਯੂ. ਐੱਨ.) ਦੇ ਇਕ ਚੋਟੀ ਦੇ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀ ਦਫਤਰ ਅਤੇ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੇ ਅਧਿਕਾਰੀਆਂ ਨੇ ਗਾਜ਼ਾ ਦੀ ਸਥਿਤੀ ਦਾ ਵਰਣਨ ਕਰਦੇ ਹੋਏ ਕਿਹਾ ਕਿ ਯੁੱਧ ਪ੍ਰਭਾਵਿਤ ਗਾਜ਼ਾ ਦੀ 23 ਲੱਖ ਦੀ ਪੂਰੀ ਆਬਾਦੀ ਭੋਜਨ ਅਸੁਰੱਖਿਆ ਦੇ ਗੰਭੀਰ ਖਤਰੇ ਜਾਂ ਬਦਤਰ ਹਾਲਾਤ ਨਾਲ ਜੂਝ ਰਹੀ ਹੈ। 

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬਣ ਦੀ ਮੌਤ, ਪਹਿਲਾਂ ਟਰੱਕ ਨੇ ਮਾਰੀ ਟੱਕਰ ਫਿਰ ਕਾਰ ਨੇ ਦਰੜਿਆ

ਇੰਨਾ ਹੀ ਨਹੀਂ ਉੱਤਰੀ ਗਾਜ਼ਾ 'ਚ ਸਥਿਤੀ ਬਦ ਤੋਂ ਬਦਤਰ ਹੈ, ਜਿੱਥੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰ ਮਨੁੱਖੀ ਵਸਤੂਆਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਾਜ਼ਾ ਵਿੱਚ ਮੌਜੂਦਾ ਸਥਿਤੀ ਦਾ ਵਰਣਨ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀ ਕੋਆਰਡੀਨੇਟਰ ਰਮੇਸ਼ ਰਾਮਸਿੰਘਮ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਦੱਸਿਆ ਕਿ ਸਥਿਤੀ ਦੇ ਹੋਰ ਵੀ ਵਿਗੜਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗਾਜ਼ਾ ਦੀ ਆਬਾਦੀ ਦਾ ਇੱਕ ਚੌਥਾਈ ਹਿੱਸਾ ਭੁੱਖਮਰੀ ਦੇ ਕੰਢੇ 'ਤੇ ਹੈ ਅਤੇ ਉੱਤਰੀ ਗਾਜ਼ਾ ਵਿੱਚ ਦੋ ਸਾਲ ਤੋਂ ਘੱਟ ਉਮਰ ਦੇ 6 ਬੱਚਿਆਂ ਵਿੱਚੋਂ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ ਹੋ ਰਿਹਾ ਹੈ। ਵਰਲਡ ਫੂਡ ਪ੍ਰੋਗਰਾਮ ਦੇ ਡਿਪਟੀ ਐਗਜ਼ੀਕਿਊਟਿਵ ਡਾਇਰੈਕਟਰ ਕਾਰਲ ਸਕਾਉ ਨੇ ਕਿਹਾ ਕਿ ਗਾਜ਼ਾ ਵਿੱਚ ਬੱਚਿਆਂ ਦੇ ਕੁਪੋਸ਼ਣ ਦਾ ਇਹ ਪੱਧਰ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਦੇਖਿਆ ਗਿਆ ਹੁਣ ਤੱਕ ਦਾ ਸਭ ਤੋਂ ਗੰਭੀਰ ਪੱਧਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਥਿਤੀ ਨਾ ਬਦਲੀ ਤਾਂ ਉੱਤਰੀ ਗਾਜ਼ਾ ਵਿੱਚ ਅਕਾਲ ਫੈਲ ਜਾਵੇਗਾ।

ਇਹ ਵੀ ਪੜ੍ਹੋ: ਰਿਹਾਇਸ਼ੀ ਇਲਾਕੇ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ ਮਾਂ-ਪਿਓ ਸਣੇ 2 ਪੁੱਤਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News