ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਦੇ ਉੱਚ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

Sunday, Dec 11, 2022 - 03:43 PM (IST)

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਦੇ ਉੱਚ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਪੇਸ਼ਾਵਰ- ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਦੇ ਇਕ ਉੱਚ ਅਧਿਕਾਰੀ ਦੀ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਸ਼ਨੀਵਾਰ ਨੂੰ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਫ. ਆਈ. ਏ. ਦੇ ਡਿਪਟੀ ਡਾਇਰੈਕਟਰ ਇਨਾਮੁੱਲਾ ਖ਼ਾਨ ਦੀ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਕੇ.ਪੀ.ਕੇ ਸੂਬੇ ਦੇ ਅਸ਼ਾਂਤ ਲੱਕੀ ਮਰਵਾਤ ਜ਼ਿਲ੍ਹੇ ਦੇ ਤਾਜਜ਼ਈ ਇਲਾਕੇ 'ਚ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ- ਗਰੀਬ ਕਿਸਾਨ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, ਸਖ਼ਤ ਮਿਹਨਤ ਸਦਕਾ ਹਾਸਲ ਕੀਤਾ ਇਹ ਮੁਕਾਮ

ਮੁੱਢਲੀ ਜਾਣਕਾਰੀ ਅਨੁਸਾਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅਧਿਕਾਰੀ ਦੀ ਹੱਤਿਆ ਨਿੱਜੀ ਦੁਸ਼ਮਣੀ ਦੇ ਕਾਰਨ ਹੋਈ ਹੈ ਜਾਂ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਹੈ। ਪੁਲਸ ਨੇ ਹਮਲਾਵਰਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News