ਪਾਕਿਸਤਾਨ ’ਚ ਸਿੱਖ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕੀਤਾ ਕਤਲ
Sunday, Jun 25, 2023 - 02:17 AM (IST)
 
            
            ਪੇਸ਼ਾਵਰ : ਖ਼ੈਬਰ-ਪਖਤੂਨਖਵਾ ਸੂਬੇ ਵਿਚ ਦੋ ਦਿਨਾਂ ’ਚ ਘੱਟਗਿਣਤੀਆਂ ਉੱਤੇ ਹੋਏ ਦੂਜੇ ਹਮਲੇ ਵਿਚ ਅੱਜ ਇਕ ਸਿੱਖ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਵਜੋਂ ਹੋਈ ਹੈ, ਜਿਸ ’ਤੇ ਅੱਜ ਸ਼ਾਮ ਯਕਾਤੂਤ ਇਲਾਕੇ ’ਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲ਼ੀਬਾਰੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਪੁਤਿਨ ਦੀ ਨਿੱਜੀ ਫ਼ੌਜ ਵੈਗਨਰ ਗਰੁੱਪ ਨੇ ਹੀ ਰੂਸ ’ਤੇ ਕੀਤਾ ਹਮਲਾ, ਜਾਣੋ ਕੀ ਹੈ ਵਜ੍ਹਾ?
ਦੱਸ ਦੇਈਏ ਕਿ ਪੇਸ਼ਾਵਰ ਦੇ ਰਾਸ਼ਿਦ ਗੜ੍ਹੀ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਬੀਤੇ ਦਿਨ ਤਰਲੋਕ ਸਿੰਘ ਨਾਂ ਦੇ ਸਿੱਖ ਵਿਅਕਤੀ ਨੂੰ ਵੀ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਕਰਿਆਨੇ ਦੀ ਦੁਕਾਨ ਦੇ ਮਾਲਕ ਤਰਲੋਕ ਦੀ ਲੱਤ ’ਚ ਗੋਲ਼ੀ ਲੱਗੀ। ਉਸ ’ਤੇ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ ਦੇ ਲੜਾਕਿਆਂ ਨੇ ਲਈ ਸੀ।
ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਨਿਯਮਾਂ ’ਚ ਦਿੱਤੀ ਢਿੱਲ, ਇਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ
ਤਾਜ਼ਾ ਘਟਨਾਵਾਂ ਪਾਕਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ਸਮੇਤ ਧਾਰਮਿਕ ਘੱਟਗਿਣਤੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਵਿੱਤਰ ਸਥਾਨਾਂ ’ਤੇ ਹਮਲਿਆਂ ਦੀ ਲੜੀ ਤੋਂ ਬਾਅਦ ਹੋਈਆਂ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            