ਪਾਕਿਸਤਾਨ ''ਚ ਅੱਤਵਾਦੀ ਹਮਲੇ ''ਚ ਇਕ ਫੌਜੀ ਦੀ ਮੌਤ

Saturday, Feb 24, 2024 - 03:02 AM (IST)

ਪਾਕਿਸਤਾਨ ''ਚ ਅੱਤਵਾਦੀ ਹਮਲੇ ''ਚ ਇਕ ਫੌਜੀ ਦੀ ਮੌਤ

ਇਸਲਾਮਾਬਾਦ — ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਹੋਏ ਅੱਤਵਾਦੀ ਹਮਲੇ 'ਚ ਇਕ ਫੌਜੀ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਦੋ ਹੋਰ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਅਣਪਛਾਤੇ ਅੱਤਵਾਦੀਆਂ ਨੇ ਸੂਬੇ ਦੇ ਖੈਬਰ ਜ਼ਿਲ੍ਹੇ ਵਿੱਚ ਅਰਧ ਸੈਨਿਕ ਬਲ ਫਰੰਟੀਅਰ ਕੋਰ (ਐਫਸੀ) ਦੇ ਇੱਕ ਵਾਹਨ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੀ ਗੱਡੀ ਇਲਾਕੇ 'ਚ ਰੂਟੀਨ ਗਸ਼ਤ 'ਤੇ ਸੀ ਤਾਂ ਉਸ 'ਤੇ ਹਮਲਾ ਹੋਇਆ। ਜ਼ਖ਼ਮੀ ਐਫਸੀ ਜਵਾਨਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਿਸੇ ਵੀ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

 


author

Inder Prajapati

Content Editor

Related News