ਫੌਸਦੋਨਦੋ ਦੀ ਕਰੇਜੋ ਵਿਖੇ 21 ਅਪ੍ਰੈਲ ਨੂੰ ਆਯੋਜਿਤ ਹੋਵੇਗਾ ਬਾਬਾ ਸਾਹਿਬ ਜੀ ਦਾ ਜਨਮ ਦਿਨ ''ਤੇ ਵਿਸ਼ੇਸ਼ ਸਮਾਗਮ

Tuesday, Apr 15, 2025 - 06:49 PM (IST)

ਫੌਸਦੋਨਦੋ ਦੀ ਕਰੇਜੋ ਵਿਖੇ 21 ਅਪ੍ਰੈਲ ਨੂੰ ਆਯੋਜਿਤ ਹੋਵੇਗਾ ਬਾਬਾ ਸਾਹਿਬ ਜੀ ਦਾ ਜਨਮ ਦਿਨ ''ਤੇ ਵਿਸ਼ੇਸ਼ ਸਮਾਗਮ

ਰੋਮ (ਇਟਲੀ) (ਟੇਕ ਚੰਦ ਜਗਤਪੁਰ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ, ਰਤਨ ਡਾ. ਬੀਆਰ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਨ ਸਬੰਧੀ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰਿਜੋਮਿਲੀਆ ਵੱਲੋਂ ਫੌਸਦੋਨਦੋ ਦੀ ਕਰੇਜੋ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ 21 ਅਪ੍ਰੈਲ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕਸ਼ਮੀਰ ਲਾਲ ਮਹਿੰਮੀ ਅਤੇ ਜਨਰਲ ਸਕੱਤਰ ਪੰਮਾ ਲਧਾਣਾ ਨੇ ਕਿਹਾ ਕਿ ਇਸ ਸਮਾਗਮ ਚ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਉਚੇਚੇ ਤੌਰ 'ਤੇ ਪਹੁੰਚ ਕੇ ਭਾਰਤ ਰਤਨ ਬਾਬਾ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ਅਤੇ ਇਤਿਹਾਸ ਸਬੰਧੀ ਆਪਣੇ ਵਿਚਾਰ ਸੰਗਤਾਂ ਦੇ ਸਨਮੁਖ ਕਰਨਗੇ। ਇਸ ਮੌਕੇ 'ਤੇ ਇਟਲੀ ਦੇ ਨਾਮਵਰ ਗਾਇਕ ਸਮਾਜਿਕ, ਧਾਰਮਿਕ ਅਤੇ ਮਿਸ਼ਨਰੀ ਗੀਤਾਂ ਰਾਹੀਂ ਬਾਬਾ ਸਾਹਿਬ ਜੀ ਦੇ ਮਿਸ਼ਨ ਤੇ ਵਿਚਾਰਧਾਰਾ ਦਾ ਪ੍ਰਚਾਰ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮਾਗਮ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News