ਯੂਰਪੀਅਨ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਸਬੰਧੀ ਵਿਸ਼ੇਸ਼ ਮੀਟਿੰਗ
Thursday, Aug 29, 2024 - 10:31 AM (IST)
ਬਰੇਸ਼ੀਆ (ਕੈਂਥ)- ਇਟਾਲੀਅਨ ਕਬੱਡੀ ਫੈਡਰੇਸ਼ਨ ਵਲੋਂ ਆਪਣਾ ਸਾਲਾਨਾ ਯੂਰਪ ਕਬੱਡੀ ਕੱਪ 8 ਸਤੰਬਰ ਨੂੰ ਬੈਰਗਾਮੋ ਵਿਖੇ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਖਮੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਮੀਟਿੰਗ ਵਿੱਚ ਯੂਰਪ ਭਰ ਤੋੱ ਪਹੁੰਚ ਰਹੀਆਂ ਕਬੱਡੀ ਟੀਮਾਂ ਦੇ ਰਹਿਣ ਅਤੇ ਖਾਣ ਪੀਣ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਮੰਤਰੀ ਨੇ ਇਮੀਗ੍ਰੇਸ਼ਨ ਨੀਤੀ 'ਚ ਸੁਧਾਰਾਂ ਦੇ ਦਿੱਤੇ ਸੰਕੇਤ
ਮੀਟਿੰਗ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ. ਜੌਹਰ ਨੇ ਦੱਸਿਆ ਕਿ ਇਟਲੀ ਭਰ ਦੇ ਪੰਜਾਬੀ ਭਾਈਚਾਰੇ ਅਤੇ ਖੇਡ ਪ੍ਰੇਮੀਆਂ ਦਾ ਉਨ੍ਹਾਂ ਨੂੰ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ। ਇਸ ਯੂਰਪੀਅਨ ਕੱਪ ਦੌਰਾਨ ਉਪਨ ਕਬੱਡੀ ਅਤੇ ਨੈਸ਼ਨਲ ਕਬੱਡੀ ਮੁਕਾਬਲੇ ਦੇਖਣਯੋਗ ਹੋਣਗੇ। ਗਰਾਊਂਡ ਵਿਚ ਔਰਤਾਂ ਅਤੇ ਬੱਚਿਆਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਸੁਰੱਖਿਆ ਦੇ ਵਿਸ਼ੇਸ਼ ਇੰਤਜਾਮ ਹੋਣਗੇ। ਉਹਨਾਂ ਇਟਲੀ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਇਸ ਯੂਰਪੀਅਨ ਕੱਪ ਨੂੰ ਸਫਲ ਕਰਨ ਲਈ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿਚ ਸੁਰਜੀਤ ਸਿੰਘ ਜੌਹਲ, ਦਲਜੀਤ ਸਿੰਘ ਕੂਨਰ, ਗੁਰਮੀਤ ਸਿੰਘ,ਸੁਚੇਤ ਸਿੰਘ,ਸਤਨਾਮ ਸਿੰਘ ਲੌਂਗੀਆ,ਬਿੰਦਰਜੀਤ ਸਿੰਘ,ਗੋਲਡੀ ਧਾਲੀਵਾਲ, ਸਤਨਾਮ ਸਿੰਘ, ਹਰਜੀਤ ਸਿੰਘ ਟਿਵਾਣਾ,ਅਰਸ਼ਦੀਪ ਸਿੰਘ,ਬਲਰਾਜ ਸਿੰਘ,ਬਲਵੀਰ ਸਿੰਘ,ਗੁਰਪ੍ਰੀਤ ਸਿੰਘ ਗੋਪੀ ਸਮੇਤ ਅਨੇਕਾਂ ਨੌਜਵਾਨ ਹਾਜਿਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।