ਪੰਜਾਬ ''ਚ ਰੂਹ ਕੰਬਾਊ ਹਾਦਸਾ, ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ''ਚ ਉੱਡੇ ਗੱਡੀਆਂ ਦੇ ਪਰਖੱਚੇ

Sunday, Jul 21, 2024 - 07:10 PM (IST)

ਮੋਗਾ (ਬਿਊਰੋ)- ਮੋਗਾ-ਬਰਨਾਲਾ ਰੋਡ 'ਤੇ ਦੋ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਡੇਢ ਸਾਲ ਦੇ ਬੱਚੇ ਸਮੇਤ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਵੀ ਹੈ। ਦੋਵੇਂ ਗੱਡੀਆਂ ਵਿਚ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਰਾਹਗੀਰਾਂ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਮੋਗਾ ਸਿਵਲ ਹਸਪਤਾਲ ਪਹੁੰਚਾਇਆ ਗਿਆ। 

PunjabKesari

ਮਿਲੀ ਜਾਣਕਾਰੀ ਮੁਤਾਬਕ ਇਕ ਗੱਡੀ ਮੋਗਾ ਵਾਲੇ ਪਾਸੇ ਤੋਂ ਆ ਰਹੀ ਸੀ ਅਤੇ ਇਕ ਗੱਡੀ ਬਰਨਾਲਾ ਵਾਲੀ ਸਾਈਡ ਤੋਂ ਆ ਰਹੀ ਸੀ। ਬਰਨਾਲਾ ਸਾਈਡ ਤੋਂ ਆ ਰਹੀ ਨਵੀਂ ਗੱਡੀ ਵਿਚ ਸਵਾਰ ਲੋਕ ਅੜੀਸਰ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ। ਜਦੋਂ ਮੋਗਾ ਰੋਡ 'ਤੇ ਕੋਠੇ ਰੋਹੀ ਲੋਪੋ ਕੋਲ ਪਹੁੰਚੇ ਤਾਂ ਦੂਜੀ ਪਾਸਿਓਂ ਆ ਰਹੀ ਗੱਡੀ ਫੁੱਟਪਾਥ ਟੱਪ ਕੇ ਬਰਨਾਲੇ ਪਾਸੇ ਤੋਂ ਆ ਰਹੀ ਗੱਡੀ ਵਿੱਚ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬੇਹੱਦ ਨੁਕਸਾਨੀਆਂ ਗਈਆਂ ਹਨ। ਹਾਦਸੇ  ਦੀ ਸੂਚਨਾ ਮਿਲਣ ਮਗਰੋਂ ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News