ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਟਲੀ ''ਚ ਕਰਵਾਇਆ ਗਿਆ ਤਿੰਨ ਦਿਨਾ ਯਾਦਗਾਰੀ ਸਮਾਗਮ
Monday, Nov 20, 2023 - 06:27 PM (IST)
ਮਿਲਾਨ (ਸਾਬੀ ਚੀਨੀਆ)- ਇਟਲੀ ਵੱਸਦੀਆਂ ਸਿੱਖ ਸੰਗਤਾਂ ਵੱਲੋ ਕੌਮ ਦੇ ਮਹਾਨ ਜਰਨੈਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਗੌਰਵਮਈ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਓੁਪਰੰਤ ਸਜਾਏ ਗਏ ਖੁੱਲੇ ਦੀਵਾਨਾਂ ਵਿਚ ਪ੍ਰਸਿੱਧ ਕਵੀਸ਼ਰ ਭਾਈ ਸਤਨਾਮ ਸਿੰਘ ਸਰਹਾਲੀ, ਅਜੀਤ ਸਿੰਘ ਥਿੰਦ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਲੋਕਾਂ ਨੂੰ ਜ਼ੁਲਮ ਤੋਂ ਬਚਾਉਣ ਲਈ ਕੀਤੀਆਂ ਜੰਗਾਂ ਵਿੱਚੋਂ ਇਤਿਹਾਸ ਸਰਵਣ ਕਰਵਾਇਆ ਗਿਆ।
ਇਹ ਵੀ ਪੜ੍ਹੋ- ਸਮੱਗਲਰਾਂ ਨੇ ਬਦਲੇ ਤਸਕਰੀ ਦੇ ਤਰੀਕੇ, ਛੋਟੇ ਡ੍ਰੋਨਸ ਦਾ ਕਰਨ ਲੱਗੇ ਇਸਤੇਮਾਲ
ਉਨ੍ਹਾਂ ਦੱਸਿਆ ਕਿ ਕਿਸ ਤਰਾਂ ਸਿੱਖ ਯੋਧਿਆਂ ਨੇ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦਿੰਦਿਆ ਮੁਗ਼ਲਾਂ ਦੇ ਜਬਰ ਤੇ ਜ਼ੁਲਮ ਦਾ ਮੂੰਹ ਤੋੜ ਜਵਾਬ ਦਿੰਦਿਆਂ ਇਕ ਚੰਗੇ ਸਮਾਜ ਦੀ ਸਿਰਜਣਾ ਕੀਤੀ। ਦੱਸਣਯੋਗ ਹੈ ਕਿ ਨੌਜਵਾਨਾਂ ਵੱਲੋਂ ਬਾਬਾ ਦੀਪ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਇਹ ਸਮਾਗਮ ਕਰਵਾਏ ਜਾਂਦੇ ਹਨ ਜਿਨ੍ਹਾਂ 'ਚ ਦੂਰ ਦਰਾਡੇ ਤੋਂ ਪਹੁੰਚ ਕੇ ਸਿੱਖ ਸੰਗਤਾਂ ਹਾਜ਼ਰੀਆਂ ਭਰਦਿਆਂ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੀਆਂ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਦਲਬੀਰ ਸਿੰਘ ਵੱਲੋ ਵੀ ਵਿਚਾਰਾਂ ਦੀ ਸਾਂਝ ਪਾਉਂਦਿਆਂ ਹੋਇਆਂ ਬਾਬਾ ਦੀਪ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਸੰਗਤ ਨੂੰ ਪ੍ਰੇਰਿਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਕਵੀਸ਼ਰੀ ਜੱਥੇ ਨੂੰ ਸਿਰਪਾਓ ਨਾਲ ਸਨਮਾਨਿਤ ਕਰਦਿਆਂ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਗਿਆ ਜਿਨ੍ਹਾਂ ਵੱਲੋ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮਾਗਮ ਉਲੀਕੇ ਗਏ ਸਨ।
ਇਹ ਵੀ ਪੜ੍ਹੋ- ਛਠ ਪੂਜਾ ਕਾਰਨ ਨਹਿਰ 'ਚ ਛੱਡਿਆ ਗਿਆ ਪਾਣੀ ਕਿਨਾਰਾ ਤੋੜ ਵੜਿਆ ਖੇਤਾਂ 'ਚ, ਫ਼ਸਲਾਂ ਦਾ ਹੋਇਆ ਨੁਕਸਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8