ਸੰਤ ਬਾਬਾ ਬੀਰ ਸਿੰਘ ਨੰਗਾਬਾਦ ਵਾਲਿਆਂ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਆਯੋਜਿਤ
Tuesday, Jul 09, 2024 - 01:02 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਕਹਿਣੀ ਕਥਨੀ ਦੇ ਪੂਰੇ ਸਿੱਖ ਕੌਮ ਦੇ ਮਹਾਨ ਯੋਧੇ ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀਆਂ ਸੰਗਤਾਂ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਰੋਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਆਖੰਠ ਪਾਠ ਦੇ ਭੋਗ ਉਪਰੰਤ ਸਜਾਏ ਖੁੱਲੇ ਦੀਵਾਨਾਂ ਵਿਚ ਭਾਈ ਮਨਿੰਦਰਜੀਤ ਸਿੰਘ ਜੀ ਬਟਾਲੇ ਵਾਲੇ, ਭਾਈ ਅਜੀਤ ਸਿੰਘ ਜੀ ਥਿੰਦ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਦਲਬੀਰ ਸਿੰਘ ਜੀ ਵੱਲੋਂ ਸੰਤ ਨੌਰੰਗਾਬਾਦ ਵਾਲਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਆਈਆਂ ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਕਾਲ ਨਾਲ ਸਬੰਧਤ ਵਿਚਾਰਾਂ ਦੀ ਸਾਂਝ ਪਾਈ ਗਈ।
ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਿਤ, ਕਹੀਆਂ ਵੱਡੀਆਂ ਗੱਲਾਂ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਹਰੋਂ ਆਈਆਂ ਹੋਈਆਂ ਹੋਰਨਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਤੋਂ ਬੀਬੀ ਇੰਦਰਜੀਤ ਕੌਰ ਢਿੱਲੋਂ, ਗੁਰਦੁਆਰਾ ਪੁਨਤੀਨੀਆ ਤੋ ਦਲਜੀਤ ਸਿੰਘ ਸੋਢੀ, ਅਪ੍ਰੀਲੀਆ ਤੋਂ ਭਾਈ ਬਖਸ਼ੀਸ਼ ਸਿੰਘ, ਭਾਈ ਅੰਗਰੇਜ਼ ਸਿੰਘ, ਹਰਦੀਪ ਸਿੰਘ ਵਿਲੈਤਰੀ ਅਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਦੇ ਪ੍ਰਬੰਧਕ ਅਤੇ ਸੰਗਤਾਂ ਉਚੇਚੇ ਤੌਰ 'ਤੇ ਮੌਜੂਦ ਸਨ। ਦੱਸਣ ਯੋਗ ਹੈ ਕਿ ਸੰਗਤ ਵੱਲੋਂ ਧੰਨ ਧੰਨ ਬਾਬਾ ਬੀਰ ਸਿੰਘ ਜੀ ਦੀ ਯਾਦ ਵਿੱਚ ਹਰ ਸਾਲ ਜੁਲਾਈ ਦੇ ਮਹੀਨੇ ਸਮਾਗਮ ਕਰਵਾਏ ਜਾਂਦੇ ਹਨ ਜਿਨ੍ਹਾ ਵਿੱਚੋਂ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿੰਦੀਆਂ ਸਿੱਖ ਸੰਗਤਾਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਬਣਾਉਂਦੀਆਂ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਉਥੇ ਗੁਰੂ ਕੇ ਅਟੁੱਟ ਲੰਗਰ ਵੀ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।