ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
Saturday, Jan 21, 2023 - 03:22 PM (IST)

ਰੋਮ (ਕੈਂਥ)- ਵਿਦੇਸ਼ਾਂ ਤੋਂ ਆਏ ਦਿਨ ਭਾਰਤੀਆਂ ਦੀਆਂ ਹਾਰਟ ਅਟੈਕ ਨਾਲ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਭਾਰਤੀ ਭਾਈਚਾਰੇ ਵਿੱਚ ਬਹੁਤ ਸਹਿਮ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣ ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿਛਲੇ 15 ਸਾਲਾਂ ਤੋਂ ਆਪਣੇ ਪਰਿਵਾਰ ਨਾਲ ਇਟਲੀ ਵਿਚ ਰਹਿ ਰਹੇ ਦਵਿੰਦਰ ਸਿੰਘ ਹੈਪੀ (ਉਮਰ 40) ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੇ ਭਰਾ ਨੇ ਦੱਸਿਆ ਕਿ 19 ਜਨਵਰੀ ਦੀ ਰਾਤ ਨੂੰ ਹੈਪੀ ਨੂੰ ਕੁਝ ਤਕਲੀਫ਼ ਹੋਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਸਮੇਤ ਇੱਕ ਬੇਟਾ ਅਤੇ ਬੇਟੀ ਛੱਡ ਗਏ ਹਨ।
ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਭਰ ਦੇ ਪੰਜਾਬੀਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ। ਮ੍ਰਿਤਕ ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਅਕਬਰਪੁਰ (ਨੇੜੇ ਬੇਗੋਵਾਲ) ਸੀ। ਇਸ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਬਹੁਤ ਡੂੰਘਾ ਸਦਮਾ ਪਹੁੰਚਿਆ ਹੈ।
ਇਹ ਵੀ ਪੜ੍ਹੋ: ਵ੍ਹਾਈਟ ਹਾਊਸ ਪਰਤਣ ਦਾ ਸੁਪਨਾ ਦੇਖ ਰਹੇ ਟਰੰਪ ਨੂੰ ਝਟਕਾ, ਕੋਰਟ ਨੇ ਠੋਕਿਆ 10 ਲੱਖ ਡਾਲਰ ਦਾ ਜੁਰਮਾਨਾ