ਕਮਾਂਡਰ ਅਭਿਨੰਦਨ ਦੀ ਰਿਹਾਈ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਸੀ : ਪਾਕਿਸਤਾਨ
Friday, Oct 30, 2020 - 03:27 PM (IST)
ਪਾਕਿਸਤਾਨ (ਬਿਊਰੋ) - ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਰਿਹਾਈ ਦੇ ਡਰ ਕਾਰਨ ਦਿੱਤੇ ਗਏ ਬਿਆਨ ਦੇ ਸਬੰਧ ਵਿੱਚ ਪਾਕਿਸਤਾਨ ਦੇ ਦਾਅਵਾ ਕੀਤਾ ਕਿ ਭਾਰਤੀ ਜਵਾਨ ਨੂੰ ਰਿਹਾਅ ਕਰਨ ਲਈ ਦੇਸ਼ ’ਤੇ ਕੋਈ ਦਬਾਅ ਨਹੀਂ ਸੀ। ਦੱਸ ਦੇਈਏ ਕਿ ਪਾਕਿ ਦੀ ਫ਼ੌਜ ਨੇ 27 ਫ਼ਰਵਰੀ 2019 ਨੂੰ 37 ਸਾਲ ਦੇ ਭਾਰਤੀ ਹਵਾਈ ਫ਼ੌਜ ਦੇ ਪਾਇਲਟ ਨੂੰ ਫੜ ਲਿਆ ਸੀ। ਇਸ ਤੋਂ ਪਹਿਲਾਂ ਭਾਰਤ ਦੇ ਪਾਕਿਸਤਾਨ ਨੇ ਮਿਗ -21 ਬਾਈਸਨ ਜੈੱਟ ਜਹਾਜ਼ ਨੂੰ ਵੀ ਨਸ਼ਟ ਕਰ ਦਿੱਤਾ ਸੀ। ਇਸ ਸਬੰਧ ’ਚ ਵਿਰੋਧੀ ਧਿਰ ਦੇ ਇਕ ਨੇਤਾ ਨੇ ਕਿਹਾ ਸੀ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੇਸ਼ ’ਤੇ ਭਾਰਤੀ ਹਮਲੇ ਦੇ ਡਰ ਕਾਰਨ ਉੱਚ ਪੱਧਰੀ ਬੈਠਕ ਵਿਚ ਪਾਇਲਟ ਨੂੰ ਰਿਹਾਅ ਕਰਨ ਦੀ ਬੇਨਤੀ ਕੀਤੀ ਸੀ।
ਪੜ੍ਹੋ ਇਹ ਵੀ ਖ਼ਬਰ - ਦੁੱਧ 'ਚ ਤੁਲਸੀ ਦੀਆਂ 3-4 ਪੱਤੀਆਂ ਉਬਾਲ ਕੇ ਪੀਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਕਾਫ਼ਲੇ 'ਤੇ ਹੋਏ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਨੇ 26 ਫ਼ਰਵਰੀ 2019 ਨੂੰ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਬਾਲਾਕੋਟ ਵਿੱਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕੈਂਪਾਂ 'ਤੇ ਬੰਬ ਸੁੱਟੇ ਗਏ ਸਨ। ਪੁਲਵਾਮਾ ਅੱਤਵਾਦੀ ਹਮਲੇ ’ਚ ਸੀ.ਆਰ.ਪੀ.ਐੱਫ ਦੇ 40 ਜਵਾਨ ਮਾਰੇ ਗਏ ਸਨ। ਅਭਿਨੰਦਨ ਨੇ ਮਿਗ ਨੂੰ ਡਿੱਗਣ ਤੋਂ ਪਹਿਲਾਂ ਪਾਕਿਸਤਾਨ ਦੇ ਐੱਫ-16 ਲੜਾਕੂ ਜਹਾਜ਼ ਨੂੰ ਗੋਲੀ ਮਾਰ ਦਿੱਤੀ ਸੀ। ਪਾਕਿ ਨੇ ਉਸ ਨੂੰ 1 ਮਾਰਚ ਦੀ ਰਾਤ ਨੂੰ ਰਿਹਾਅ ਕਰ ਦਿੱਤਾ ਸੀ। ਉਸ ਦਿਨ ਨੂੰ ਯਾਦ ਕਰਦਿਆਂ ਇਸਲਾਮਾਬਾਦ ਵਿੱਚ ਨੈਸ਼ਨਲ ਅਸੈਂਬਲੀ ਦੇ ਸਾਬਕਾ ਸਪੀਕਰ ਅਯਾਜ਼ ਸਾਦਿਕ ਨੇ ਕਿਹਾ, “ਲੱਤਾਂ ਕੰਬ ਰਹੀਆਂ ਸਨ, ਮੱਥੇ ’ਤੇ ਪਸੀਨੇ ਆ ਰਹੇ ਸਨ। ਵਿਦੇਸ਼ ਮੰਤਰੀ (ਕੁਰੈਸ਼ੀ) ਨੇ ਸਾਨੂੰ ਕਿਹਾ ਕਿ ਅੱਲ੍ਹਾ ਦੇ ਵਾਸਤੇ ਅਭਿਨੰਦਨ ਨੂੰ ਵਾਪਸ ਜਾਣ ਦਿਓ, ਕਿਉਂਕਿ ਭਾਰਤ ਰਾਤ ਦੇ 9 ਵਜੇ ਪਾਕਿਸਤਾਨ ‘ਤੇ ਹਮਲਾ ਕਰਨ ਜਾ ਰਿਹਾ ਹੈ।’’
ਪੜ੍ਹੋ ਇਹ ਵੀ ਖ਼ਬਰ - Beauty Tips : ਸਰਦੀ ਦੇ ਮੌਸਮ ’ਚ ਤੁਹਾਡੇ ਵੀ ਹੱਥ-ਪੈਰ ਹੋ ਜਾਂਦੇ ਨੇ ਕਾਲੇ, ਤਾਂ ਪੜ੍ਹੋ ਇਹ ਖ਼ਾਸ ਖ਼ਬਰ
ਇਸ ਸਬੰਧ ’ਚ ਬੋਲਦੇ ਹੋਏ ਸਾਦਿਕ ਨੇ ਕਿਹਾ ਕਿ ਭਾਰਤ ਹਮਲੇ ਦੀ ਕੋਈ ਯੋਜਨਾ ਨਹੀਂ ਸੀ ਕਰ ਰਿਹਾ, ਉਹ ਸਿਰਫ਼ ਇਹ ਚਾਹੁੰਦੇ ਸਨ ਕਿ ਪਾਕਿ ਭਾਰਤ ਦੇ ਸਾਹਮਣੇ ਝੁੱਕ ਜਾਵੇ ਅਤੇ ਅਭਿਨੰਦਨ ਨੂੰ ਵਾਪਸ ਭੇਜ ਦੇਵੇ। ਸਾਦਿਕ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਵਿਦੇਸ਼ ਦਫ਼ਤਰ ਦੇ ਬੁਲਾਰੇ ਜ਼ਾਹਿਦ ਹਫੀਜ਼ ਚੌਧਰੀ ਨੇ ਕਿਹਾ ਕਿ ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਨੂੰ ਲੈ ਕੇ ਪਾਕਿ ‘ਤੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਸੀ। ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਉਸ ਨੇ ਕਿਹਾ ਕਿ ਪਾਕਿ ਸਰਕਾਰ ਨੇ ਇਹ ਫ਼ੈਸਲਾ ਸ਼ਾਂਤੀ ਦੇ ਮੱਦੇਨਜ਼ਰ ਲਿਆ ਸੀ, ਜਿਸ ਦਾ ਅੰਤਰਰਾਸ਼ਟਰੀ ਭਾਈਚਾਰੇ ਨੇ ਸਵਾਗਤ ਕੀਤਾ ਸੀ।
ਪੜ੍ਹੋ ਇਹ ਵੀ ਖ਼ਬਰ - ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ ਮੁਆਵਜ਼ਾ ਅਤੇ ਪਲਾਸਟਿਕ ਦੇ ਬਦਲੇ ਗੁੜ ਦੇਵੇਗੀ ਇਸ ਪਿੰਡ ਦੀ ਪੰਚਾਇਤ