ਪਾਕਿਸਤਾਨ ''ਚ ਨਵੰਬਰ ''ਚ 24 ਕਮਾਂਡਰਾਂ ਸਮੇਤ ਮਾਰੇ ਗਏ 200 ਦੇ ਕਰੀਬ ਅੱਤਵਾਦੀ

Monday, Dec 02, 2024 - 04:58 PM (IST)

ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਸੂਬਿਆਂ ਵਿਚ ਫੌਜ ਦੇ ਅੱਤਵਾਦ ਰੋਕੂ ਅਪਰੇਸ਼ਨਾਂ ਦੇ ਹਿੱਸੇ ਵਜੋਂ ਨਵੰਬਰ ਮਹੀਨੇ ਵਿਚ 24 ਕਮਾਂਡਰਾਂ ਸਮੇਤ 200 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ। ਇਹ ਸਾਰੇ ਅੱਤਵਾਦੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ, ਬਲੋਚ ਲਿਬਰੇਸ਼ਨ ਆਰਮੀ ਅਤੇ ਹੋਰ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਏ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਸਿਰਫ਼ ਤੌਲੀਆ ਲਪੇਟ ਕੇ ਮੈਟਰੋ 'ਚ ਚੜ੍ਹੀਆਂ 4 ਕੁੜੀਆਂ, ਵੇਖਦੇ ਰਹਿ ਗਏ ਲੋਕ (ਵੀਡੀਓ ਵਾਇਰਲ)

ਅਧਿਕਾਰੀਆਂ ਨੇ ਕਿਹਾ ਕਿ ਅੱਤਵਾਦੀ ਸਮੂਹਾਂ ਵੱਲੋਂ ਹਾਲ ਹੀ ਵਿਚ ਕੀਤੇ ਗਏ ਹਮਲਿਆਂ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਅੱਤਵਾਦੀ ਸਮੂਹਾਂ ਦੇ ਖਿਲਾਫ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਪਰੇਸ਼ਨਾਂ ਤਹਿਤ ਨਵੰਬਰ ਮਹੀਨੇ ਦੌਰਾਨ 199 ਅੱਤਵਾਦੀ ਮਾਰੇ ਗਏ, ਜਿਨ੍ਹਾਂ ਵਿੱਚ ਪਾਬੰਦੀਸ਼ੁਦਾ ਸੰਗਠਨਾਂ ਦੇ 24 ਮੁੱਖ ਕਮਾਂਡਰ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਜਰਮਨ ਚਾਂਸਲਰ ਓਲਾਫ ਸਕੋਲਜ਼ ਢਾਈ ਸਾਲ ਬਾਅਦ ਪੁੱਜੇ ਯੂਕ੍ਰੇਨ

ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਕਮਾਂਡਰਾਂ 'ਚ ਕਥਿਤ ਤੌਰ 'ਤੇ ਸੀਨੀਅਰ ਨੇਤਾ ਸ਼ਾਮਲ ਸਨ ਅਤੇ ਸੁਰੱਖਿਆ ਬਲਾਂ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਇਹ ਸਾਰੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ), ਲਸ਼ਕਰ-ਏ-ਇਸਲਾਮ, ਜਮਾਤ-ਉਲ-ਅਹਿਰਾਰ, ਹਾਫ਼ਿਜ਼ ਗੁਲ ਬਹਾਦੁਰ ਗਰੁੱਪ, ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਅਤੇ ਬਲੋਚਿਸਤਾਨ ਲਿਬਰੇਸ਼ਨ ਫਰੰਟ (ਬੀਐੱਲਐੱਫ) ਨਾਲ ਜੁੜੇ ਹੋਏ ਸਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਫੁੱਟਬਾਲ ਮੈਚ ਦੌਰਾਨ ਮਚੀ ਭਾਜੜ, ਕਈ ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News