ਕੋਵਿਡ-19: ਯੂਰਪ ''ਚ ਮਰੀਜ਼ਾਂ 16.28 ਲੱਖ ਤੋਂ ਪਾਰ, ਅਮਰੀਕਾ ''ਚ 80 ਹਜ਼ਾਰ ਤੋਂ ਵਧੇਰੇ ਮੌਤਾਂ
Tuesday, May 12, 2020 - 02:05 PM (IST)
ਲੰਡਨ- ਯੂਰਪ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵਧੇ ਮਾਮਲੇ ਸਾਹਮਣੇ ਆਏ ਹਨ। ਇਥੇ ਹੁਣ ਤੱਕ 16,28,216 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਏਸ਼ੀਆ ਵਿਚ 3,01,242 ਮਾਮਲੇ ਸਾਹਮਣੇ ਆਏ ਹਨ। ਜੇਕਰ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਕੱਲੇ ਅਮਰੀਕਾ ਵਿਚ ਹੀ ਕੋਰੋਨਾ ਵਾਇਰਸ ਦੇ 13.50 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 80 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਸਪੇਨ ਤੇ ਬ੍ਰਿਟੇਨ 'ਚ ਇਨਫੈਕਸ਼ਨ ਦੇ 2.45 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਰੂਸ ਵਿਚ ਵੀ ਵਾਇਰਸ ਦੇ 2 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ 41 ਲੱਖ, 90 ਹਜ਼ਾਰ, 232 ਮਾਮਲੇ ਸਾਹਮਣੇ ਆ ਗਏ ਹਨ। ਇਹਨਾਂ ਵਿਚੋਂ 2 ਲੱਖ, 85 ਹਜ਼ਾਰ ਦੀ ਮੌਤ ਹੋ ਗਈ ਹੈ। 14,11,771 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਹ ਅੰਕੜਾ ਨਿਊਜ਼ ਏਜੰਸੀ ਰਾਈਟਰਸ ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤਾ ਗਿਆ ਹੈ।
ਰੂਸ
ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਦੇਸ਼ਭਰ ਵਿਚ ਲਾਗੂ ਪਾਬੰਦੀਆਂ ਵਿਚ ਰੂਸ ਅੱਜ ਤੋਂ ਖਤਮ ਕਰਨ ਵਾਲਾ ਹੈ। ਨਿਊਜ਼ ਏਜੰਸੀ ਆਈ.ਏ.ਐਨ.ਐਸ. ਦੇ ਮੁਤਾਬਕ ਹੁਣ ਤੱਕ 2,21,000 ਤੋਂ ਵਧੇਰੇ ਮਾਮਲੇ ਸਾਹਮਣੇ ਆ ਗਏ ਹਨ ਤੇ 2 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਬ੍ਰਾਜ਼ੀਲ
ਬ੍ਰਾਜ਼ੀਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 5,632 ਨਵੇਂ ਮਾਮਲੇ ਸਾਹਮਮੇ ਆਏ ਤੇ 396 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਰਾਈਟਰਸ ਨੇ ਸਿਹਤ ਮੰਤਰਾਲਾ ਦੇ ਹਵਾਲੇ ਨਾਲ ਦੱਸਿਆ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 1,68, 331 ਮਾਮਲੇ ਸਾਹਮਣਏ ਆ ਚੁੱਕੇ ਹਨ ਜਦਕਿ 11,519 ਲੋਕਾਂ ਦੀ ਮੌਤ ਹੋ ਗਈ ਹੈ।
ਅਮਰੀਕਾ
ਅਮਰੀਕਾ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਕਾਰਣ 830 ਲੋਕਾਂ ਦੀ ਮੌਤ ਹੋਈ ਹੈ। ਨਿਊਜ਼ ਏਜੰਸੀ ਏ.ਐਫ.ਪੀ. ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਕਾਰਣ 80,352 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਾਤਾਰ ਦੂਜੇ ਦਿਨ ਦੇਸ਼ ਵਿਚ 900 ਤੋਂ ਘੱਟ ਲੋਕਾਂ ਦੀ ਮੌਤ ਹੋਈ ਹੈ। ਦੱਸ ਦਈਏ ਕਿ ਮਾਰਚ ਤੋਂ ਬਾਅਦ ਐਤਵਾਰ ਨੂੰ ਕੋਰੋਨਾ ਵਾਇਰਸ ਕਾਰਣ ਸਭ ਤੋਂ ਘੱਟ 776 ਲੋਕਾਂ ਦੀ ਮੌਤ ਹੋਈ ਸੀ।