ਅਬੂਧਾਬੀ ਜੂਨ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਲਾਏਗਾ ਪਾਬੰਦੀ

04/06/2022 9:18:48 PM

ਦੁਬਈ-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਰਾਜਧਾਨੀ ਅਬੂਧਾਬੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਇਕ ਜੂਨ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਾਏਗਾ। ਤੇਲ ਨਾਲ ਭਰਪੂਰ ਦੇਸ਼ ਦੇ ਇਸ ਕਦਮ ਨੂੰ ਉਸ ਦੇ ਕਾਰਬਨ ਨਿਕਾਸੀ ਘਟਾਉਣ ਦੇ ਟੀਚੇ ਦੇ ਮੱਦੇਨਜ਼ਰ ਇਕ ਉਤਸ਼ਾਹੀ ਕਦਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਭਾਜਪਾ ਨੇਤਾ ਬੱਗਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ

ਹਾਲਾਂਕਿ, ਅਬੂਧਾਬੀ ਦੀ ਸਰਕਾਰ ਵੱਲੋਂ ਸੰਚਾਲਿਤ ਮੀਡੀਆ ਦਫ਼ਤਰ ਵੱਲੋਂ ਜਾਰੀ ਬਿਆਨ 'ਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਪਾਬੰਦੀ ਨੂੰ ਕਿਸ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਉਹ ਸਾਲ 2024 ਤੱਕ ਸਟਾਇਰੋਫੋਮ ਕੱਪ, ਪਲੇਟ ਅਤੇ ਭੋਜਨ ਦੇ ਕੰਟੇਨਰਾਂ ਦੀ ਵਰਤੋਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਨਵੇਂ XE ਵੇਰੀਐਂਟ ਨੇ ਭਾਰਤ 'ਚ ਦਿੱਤੀ ਦਸਤਕ, ਮੁੰਬਈ 'ਚ ਮਿਲਿਆ ਪਹਿਲਾ ਕੇਸ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News