ਮੇਲੇ ''ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਹਾਦਸਾ, 19 ਲੋਕ ਝੁਲਸੇ
Saturday, Jul 19, 2025 - 06:04 PM (IST)

ਬਰਲਿਨ (ਏਪੀ)- ਪੱਛਮੀ ਜਰਮਨੀ ਦੇ ਸ਼ਹਿਰ ਡਸੇਲਡੋਰਫ ਵਿੱਚ ਆਯੋਜਿਤ ਇੱਕ ਮੇਲੇ ਵਿੱਚ ਆਤਿਸ਼ਬਾਜ਼ੀ ਦੌਰਾਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ 19 ਲੋਕ ਝੁਲਸ ਗਏ। ਜਰਮਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਚਾਰ ਗੰਭੀਰ ਰੂਪ ਵਿੱਚ ਝੁਲਸ ਗਏ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ: ਬੇਕਾਬੂ ਵਾਹਨ ਨੇ ਭੀੜ ਨੂੰ ਦਰੜਿਆ, 20 ਤੋਂ ਵੱਧ ਜ਼ਖਮੀ
ਹਾਦਸਾ ਸ਼ੁੱਕਰਵਾਰ ਦੇਰ ਰਾਤ ਰਾਈਨ ਨਦੀ ਦੇ ਕੰਢੇ 'ਤੇ ਰਾਈਨਕਿਰਮਸ ਸਮਾਗਮ ਵਿੱਚ ਵਾਪਰਿਆ। ਇਸ ਘਟਨਾ ਤੋਂ ਬਾਅਦ ਫਾਇਰਫਾਈਟਰਜ਼ ਅਤੇ ਐਮਰਜੈਂਸੀ ਸੇਵਾਵਾਂ ਤਾਇਨਾਤ ਕੀਤੀਆਂ ਗਈਆਂ। ਇੱਥੇ ਮੌਕੇ ਤੋਂ ਪ੍ਰਾਪਤ ਤਸਵੀਰਾਂ ਵਿੱਚ ਨਦੀ ਦੇ ਕੰਢੇ ਜ਼ਮੀਨੀ ਪੱਧਰ 'ਤੇ ਆਤਿਸ਼ਬਾਜ਼ੀ ਦਿਖਾਈ ਦਿੱਤੀ। ਡੀ.ਪੀ.ਏ ਨਿਊਜ਼ ਏਜੰਸੀ ਦੀ ਖ਼ਬਰ ਅਨੁਸਾਰ ਇੱਕ ਬੱਚਾ ਵੀ ਗੰਭੀਰ ਰੂਪ ਵਿੱਚ ਝੁਲਸ ਗਿਆ। ਡਸੇਲਡੋਰਫ ਫਾਇਰ ਸਰਵਿਸ ਨੇ ਕਿਹਾ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਰਾਈਨ ਨਦੀ ਦੇ ਕੰਢੇ 'ਤੇ ਆਯੋਜਿਤ 10 ਦਿਨਾਂ ਦੇ ਮੇਲੇ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।