ਸਰਹੱਦ ਪਾਰ : ਨਸ਼ੇ ਦੀ ਪੂਰਤੀ ਨਾ ਹੋਣ ’ਤੇ ਨੌਜਵਾਨ ਨੇ ਡੰਡੇ ਮਾਰ-ਮਾਰ ਮਾਂ ਨੂੰ ਉਤਾਰਿਆ ਮੌਤ ਦੇ ਘਾਟ

Friday, Jun 24, 2022 - 05:12 PM (IST)

ਸਰਹੱਦ ਪਾਰ : ਨਸ਼ੇ ਦੀ ਪੂਰਤੀ ਨਾ ਹੋਣ ’ਤੇ ਨੌਜਵਾਨ ਨੇ ਡੰਡੇ ਮਾਰ-ਮਾਰ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ/ਪਾਕਿਸਤਾਨ (ਵਿਨੋਦ)-ਅੱਜ ਸਵੇਰੇ ਇਕ ਨੌਜਵਾਨ ਨੇ ਆਪਣੀ ਮਾਂ ਦਾ ਇਸ ਲਈ ਕਤਲ ਕਰ ਦਿੱਤਾ  ਕਿਉਂਕਿ ਉਸ ਦੀ ਮਾਂ ਲੜਕੇ ਨੂੰ ਨਸ਼ਾ ਪੂਰਤੀ ਦਾ ਸਾਮਾਨ ਖਰੀਦਣ ਲਈ ਪੈਸੇ ਦੇਣ ਤੋਂ ਇਨਕਾਰ ਕਰ ਰਹੀ ਸੀ। ਸੂਤਰਾਂ ਅਨੁਸਾਰ ਗੁੱਜਰਾਂਵਾਲਾ ਵਾਸੀ ਨਿੱਕੂ ਹੈਦਰ ਕੁਝ ਮਹੀਨਿਆਂ ਤੋਂ ਨਸ਼ੇ ਦੀ ਪ੍ਰਤੀ ਦਿਨ ਵਰਤੋਂ ਕਰਨ ਕਾਰਨ ਨਸ਼ਿਆਂ ਦਾ ਆਦੀ ਹੋ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ

ਅੱਜ ਵੀ ਸਵੇਰੇ ਉਸ ਨੇ ਆਪਣੀ ਮਾਂ ਤੋਂ ਨਸ਼ੇ ਦੀ ਪੂਰਤੀ ਦਾ ਸਾਮਾਨ ਖਰੀਦਣ ਲਈ ਪੈਸਿਆਂ ਦੀ ਮੰਗ ਕੀਤੀ ਪਰ ਮਾਂ ਬਸੰਤੀ ਬੀਬੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ’ਤੇ ਦੋਸ਼ੀ ਨਿੱਕੂ ਨੇ ਡੰਡੇ ਮਾਰ-ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮਾਂ ਨੂੰ ਬਚਾਉਣ ਲਈ ਭੈਣ ਅੱਗੇ ਆਈ ਤਾਂ ਉਸ ਨੂੰ ਵੀ ਡੰਡੇ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਸ ਪਿੱਛੋਂ ਦੋਸ਼ੀ ਫਰਾਰ ਹੋ ਗਿਆ, ਜਿਸ ਦੀ ਪੁਲਸ ਭਾਲ ਕਰ ਰਹੀ ਹੈ।


author

Manoj

Content Editor

Related News