ਪਾਕਿ ਦੇ ਕਾਰਜਕਾਰੀ PM ਨੇ 8 ਫਰਵਰੀ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ ਬਣਾਈ ਕਮੇਟੀ
Friday, Jan 19, 2024 - 01:33 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ ਉੱਲ ਹੱਕ ਕੱਕੜ ਨੇ ਦੇਸ਼ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਨਿਰਪੱਖ ਵੋਟਿੰਗ ਯਕੀਨੀ ਬਣਾਉਣ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਮੀਡੀਆ 'ਚ ਆਈ ਖ਼ਬਰ 'ਚ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਚਾਰ, ਰੇਲ ਅਤੇ ਸਮੁੰਦਰੀ ਮਾਮਲਿਆਂ ਦੇ ਅੰਤਰਿਮ ਮੰਤਰੀ ਸ਼ਾਹਿਦ ਅਸ਼ਰਫ਼ ਤਰਾਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗ੍ਰਹਿ ਸਕੱਤਰ, 4 ਸੂਬਾਈ ਮੁੱਖ ਸਕੱਤਰ ਸ਼ਾਮਲ ਹਨ।
ਇਹ ਵੀ ਪੜ੍ਹੋ: ਬ੍ਰਿਟੇਨ: ਪਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ, ਭੁੱਖ ਨਾਲ ਤੜਫ-ਤੜਫ ਕੇ ਨਿਕਲੀ 2 ਸਾਲਾ ਬੱਚੇ ਦੀ ਜਾਨ
ਨੋਟੀਫਿਕੇਸ਼ਨ ਅਨੁਸਾਰ ਕਮੇਟੀ ਨੇ ਚੋਣਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ, ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨਿਕ ਵਿਵਸਥਾ ਅਤੇ ਤਾਲਮੇਲ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਅਤੇ ਹੱਲ ਕਰਨ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹਨ। ਕੱਕੜ 'ਤੇ ਦੇਸ਼ 'ਚ ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਹੈ ਪਰ ਉਨ੍ਹਾਂ 'ਤੇ ਲਗਾਤਾਰ ਫੌਜ ਦੀ ਹਮਾਇਤ ਪ੍ਰਾਪਤ ਸਿਆਸੀ ਪਾਰਟੀਆਂ ਦੇ ਹੱਕ 'ਚ ਕੰਮ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਇਹ ਵੀ ਇਲਜ਼ਾਮ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਧਾਂਦਲੀ ਕੀਤੀ ਜਾ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ੍ਹ ਵਿੱਚ ਹਨ ਅਤੇ ਚੋਣ ਲੜਨ ਤੋਂ ਰੋਕਿਆ ਗਿਆ ਹੈ। ਦੇਸ਼ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ "ਚੋਣਾਂ ਤੋਂ ਪਹਿਲਾਂ ਧਾਂਧਲੀ" ਕਾਰਨ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਸੰਭਾਵਨਾ ਬਹੁਤ ਘੱਟ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।