ਹਿੰਸਾ ਮਾਮਲੇ ’ਚ ਇਮਰਾਨ ਖ਼ਿਲਾਫ਼ 2-3 ਹਫਤਿਆਂ ’ਚ ਸ਼ੁਰੂ ਹੋਵੇਗੀ ਕਾਰਵਾਈ
Monday, Jun 12, 2023 - 11:35 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ’ਤੇ 9 ਮਈ ਨੂੰ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ ਲਈ ‘2-3 ਹਫਤਿਆਂ ਦੇ ਅੰਦਰ’ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੁਕੱਦਮਾ ਚਲਾਇਆ ਜਾਵੇਗਾ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ 70 ਸਾਲਾ ਖਾਨ ਨੇ ਹਿੰਸਾ ਵਿਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਹਿੰਸਾ ਭੜਕੀ ਤਾਂ ਉਹ ਜੇਲ੍ਹ ਵਿਚ ਸੀ।
ਇਹ ਖ਼ਬਰ ਵੀ ਪੜ੍ਹੋ - ਮੱਧ ਪ੍ਰਦੇਸ਼ ਸਰਕਾਰ ਦੇ ਸਤਪੁੜਾ ਭਵਨ 'ਚ ਲੱਗੀ ਭਿਆਨਕ ਅੱਗ, ਹਵਾਈ ਫ਼ੌਜ ਨੂੰ ਜਾਰੀ ਹੋਏ ਨਿਰਦੇਸ਼
ਸਨਾਉੱਲਾਹ ਨੇ ਸ਼ਨੀਵਾਰ ਰਾਤ ਜੀਓ ਨਿਊਜ਼ ਦੇ ਨਾਲ ਇਕ ਇੰਟਰਵਿਊ 'ਚ ਕਿਹਾ ਕਿ ਹਿੰਸਕ ਵਿਰੋਧ ਪ੍ਰਦਰਸ਼ਨ ਲਈ ਖ਼ਾਨ 100 ਫ਼ੀਸਦੀ ਜ਼ਿੰਮੇਦਾਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।