ਕੋਰੋਨਾਵਾਇਰਸ: ਪਾਕਿ ''ਚ ਮੌਜੂਦ ਵਿਦਿਆਰਥੀਆਂ ਲਈ ਭਾਰਤ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

03/26/2020 1:06:42 PM

ਇਸਲਾਮਾਬਾਦ- ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਵਿਚ ਵਧਦਾ ਹੀ ਜਾ ਰਿਹਾ ਹੈ। ਭਾਰਤ ਵਲੋਂ ਲਗਾਤਾਰ ਵਿਦੇਸ਼ਾਂ ਵਿਚ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੁਣ ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਵਲੋਂ ਭਾਰਤੀ ਵਿਦਿਆਰਥੀਆਂ ਲਈ ਐਡਵਾਇਜ਼ਰੀ ਦੇ ਨਾਲ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਕਰ ਦਿੱਤਾ ਗਿਆ ਹੈ।

ਪਾਕਿਸਤਾਨ ਵਿਚ ਵੀ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 1000 ਤੱਕ ਪਹੁੰਚ ਗਈ ਹੈ। ਅਜਿਹੇ ਵਿਚ ਪਾਕਿਸਤਾਨ ਵਿਚ ਪੜਾਈ ਕਰਨ ਦੇ ਲਈ ਭਾਰਤੀ ਵਿਦਿਆਰਥੀਆਂ ਦੇ ਲਈ ਇਸਲਾਮਾਬਾਦ ਭਾਰਤੀ ਹਾਈ ਕਮਿਸ਼ਨ ਨੇ ਐਡਵਾਇਜ਼ਰੀ ਜਾਰੀ ਕਰਕੇ ਹੋਏ ਕਿਹਾ ਹੈ ਕਿ ਉਹ ਕੋਰੋਨਾਵਾਇਰਸ ਦੇ ਖਿਲਾਫ ਸਾਵਧਾਨੀ ਵਰਤਣ ਤੇ ਖੁਦ ਨੂੰ ਸੁਰੱਖਿਅਤ ਰੱਖਣ। ਇਸ ਦੇ ਨਾਲ ਹੀ ਕਮਿਸ਼ਨ ਨੇ 03028514549 ਨੰਬਰ ਵੀ ਜਾਰੀ ਕੀਤਾ ਹੈ, ਜਿਸ 'ਤੇ ਪਾਕਿਸਤਾਨ ਵਿਚ ਮੌਜੂਦ ਵਿਦਿਆਰਥੀ ਸੰਪਰਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਦੁਨੀਆਭਰ ਵਿਚ ਕੋਰੋਨਾਵਾਇਰਸ ਦੇ ਚਾਰ ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 20 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ।


Baljit Singh

Content Editor

Related News