ਕੈਨੇਡਾ ਸਰਕਾਰ ਨੇ ਭਾਰਤ ਯਾਤਰਾ ਨੂੰ ਲੈ ਕੇ ਜਾਰੀ ਕੀਤੀ ਐਡਵਾਇਜ਼ਰੀ

02/28/2020 11:17:05 PM

ਓਟਾਵਾ (ਇੰਟ)- ਬੀਤੇ ਦਿਨੀਂ ਦਿੱਲੀ 'ਚ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆ ਕੈਨੇਡਾ ਦੀ ਫੈਡਰਲ ਸਰਕਾਰ ਵਲੋਂ ਭਾਰਤ ਦੀ ਯਾਤਰਾ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਇਸ ਦੇ ਨਾਲ ਹੀ ਭਾਰਤ ਦੇ ਸਰਹੱਦੀ ਖੇਤਰਾਂ ਵਿਚ ਵੀ ਆਪਣੇ ਨਾਗਰਿਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਹੈ।

ਭਾਰਤ ਨਾ ਜਾਣ ਦੀ ਦਿੱਤੀ ਸਲਾਹ

ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰਸਾ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ।

ਭਾਰਤ ਵਿਚ ਹਾਲਾਤ ਤਣਾਅਪੂਰਨ

ਦੱਸ ਦਈਏ ਕਿ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰਸਾ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭਾਰਤ ਵਿਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ।

ਭਾਰਤ ਸਣੇ ਇਨ੍ਹਾਂ ਦੇਸ਼ਾਂ 'ਚ ਨਾ ਜਾਣ ਦੀ ਦਿੱਤੀ ਸਲਾਹ

ਇਸ ਲਈ ਕੈਨੇਡੀਅਨ ਨਾਗਰਿਕ ਬੰਗਲਾਦੇਸ਼ ਅਤੇ ਮਿਆਂਮਾਰ ਨਾਲ ਲੱਗਦੇ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਮੇਘਾਲਿਆ, ਮਿਜ਼ੋਰਮ ਅਤੇ ਨਾਗਾਲੈਂਡ ਸਣੇ ਭਾਰਤ ਦੇ ਸਰਹੱਦੀ ਖੇਤਰਾਂ ਵਿਚ ਜਾਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ, ਪੰਜਾਬ, ਗੁਜਰਾਤਚ ਤੇ ਰਾਜਸਥਾਨ ਸਣੇ ਪਾਕਿਸਤਾਨ ਨਾਲ ਲੱਗਦੇ ਕਈ ਸਰਹੱਦੀ ਖੇਤਰਾਂ ਵਿਚ ਨਾ ਜਾਣ ਦੀ ਸਲਾਹ ਦਿੱਤੀ ਹੈ। 

ਹੁਣ ਤੱਕ ਹਿੰਸਾ 'ਚ 42 ਲੋਕਾਂ ਦੀ ਹੋ ਚੁੱਕੀ ਹੈ ਮੌਤ 

ਦੱਸ ਦਈਏ ਕਿ ਦਿੱਲੀ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ ਹੈ। ਇਸ ਵਿਚਕਾਰ ਦਿੱਲੀ ਪੁਲਸ ਨੇ ਉੱਤਰ-ਪੂਰਬੀ ਦਿੱਲੀ ਵਿਚ ਦੰਗਿਆਂ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਹੈ ਅਤੇ ਮਾਮਲਿਆਂ ਦੀ ਜਾਂਚ ਲਈ ਦੋ ਸਪੈਸ਼ਲ ਇਨਵੈਸਟੀਗੇਸ਼ਨ ਟੀਮਾਂ ਬਣਾਈਆਂ ਹਨ। 

Sunny Mehra

This news is Content Editor Sunny Mehra