ਅਫਗਾਨਿਸਤਾਨ ''ਚ ਬੰਬ ਧਮਾਕੇ ਨੇ ਲਈ 9 ਲੋਕਾਂ ਦੀ ਜਾਨ, ਹੋਰ 5 ਜ਼ਖਮੀ

6/3/2020 3:07:14 PM

ਕਾਬੁਲ- ਅਫਗਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ ਵਿਚ ਬੁੱਧਵਾਰ ਨੂੰ ਇਕ ਕਾਰ ਸੜਕ 'ਤੇ ਪਏ ਬੰਬ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਤੇ ਹੋਰ ਪੰਜ ਜ਼ਖਮੀ ਹੋ ਗਏ। 

ਸੂਤਰਾਂ ਮੁਤਾਬਕ ਅੱਜ ਸਵੇਰੇ ਅਰਗਿਸਤਾਨ ਜ਼ਿਲ੍ਹੇ ਵਿਚ ਇਕ ਕਾਰ ਦੇ ਸੜਕ ਕਿਨਾਰੇ ਲੱਗੇ ਬੰਬ ਦੀ ਲਪੇਟ ਵਿਚ ਆਉਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਜਾਨ ਬਚਾਉਣ ਲਈ ਭੱਜਣ ਲੱਗ ਗਏ।ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਅੱਤਵਾਦੀ ਸੰਗਠਨ ਤਾਲਿਬਾਨ ਨੇ ਲਗਾਇਆ ਸੀ ਹਾਲਾਂਕਿ ਤਾਲਿਬਾਨ ਨੇ ਹੁਣ ਤੱਕ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। 

ਜ਼ਿਕਰਯੋਗ ਹੈ ਕਿ ਸਾਰੇ 5 ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਤਾਜ਼ਾ ਹਾਲਤ ਸਬੰਧੀ ਅਜੇ ਜਾਣਕਾਰੀ ਨਹੀਂ ਮਿਲ ਸਕੀ। ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lalita Mam

Content Editor Lalita Mam