ਅਫਗਾਨਿਸਤਾਨ ''ਚ ਹਵਾਈ ਹਮਲਾ, 23 ਲੋਕਾਂ ਦੀ ਮੌਤ
Saturday, Dec 01, 2018 - 02:04 PM (IST)

ਕਾਬੁਲ—ਅਫਗਾਨਿਤਾਨ ਨੇ ਹੇਲਮਾਂਦ ਪ੍ਰਾਂਤ 'ਚ ਕੌਮਾਂਤਰੀ ਫੌਜੀਆਂ ਦੇ ਹਵਾਈ ਹਮਲੇ 'ਚ ਘੱਟੋ ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ 'ਚ ਦਸ ਬੱਚੇ ਅਤੇ ਅੱਠ ਔਰਤਾਂ ਸ਼ਾਮਲ ਹਨ। ਇਸ ਹਮਲੇ 'ਚ ਤਿੰਨ ਬੱਚੇ ਵੀ ਜ਼ਖਮੀ ਹੋਏ ਹਨ। ਅਫਗਾਨਿਸਤਾਨ 'ਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ ਨੇ ਜਾਰੀ ਆਪਣੇ ਇਕ ਬਿਆਨ 'ਚ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ 'ਚ ਪਤਾ ਚੱਲਿਆ ਹੈ ਕਿ ਇਸ ਹਮਲੇ 'ਚ ਜ਼ਿਆਦਾ ਔਰਤਾਂ ਅਤੇ ਬੱਚੇ ਹਨ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਅਫਗਾਨਿਸਤਾਨ ਅਤੇ ਕੌਮਾਂਤਰੀ ਫੌਜੀਆਂ ਦਾ ਇਕ ਅਭਿਆਨ ਜਾਰੀ ਸੀ ਅਤੇ ਇਸ ਦੌਰਾਨ ਜਹਾਜ਼ਾਂ ਨਾਲ ਹਮਲਾ ਕੀਤਾ ਗਿਆ। ਮਿਸ਼ਨ ਨੇ ਇਸ ਘਟਨਾ 'ਚ ਔਰਤਾਂ ਅਤੇ ਬੱਚਿਆਂ ਦੇ ਪਰਿਵਾਰਾਂ ਦੇ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ ਅਤੇ ਸੰਬੰਧਤ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਦਮ ਚੁੱਕੇ ਜਾਣ।