ਅਫਗਾਨ ਦੇ ਕਾਰਜਕਾਰੀ ਪੀ. ਐੱਮ. ਬੋਲੇ, ਅਸੀਂ ਸਾਰੇ ਦੇਸ਼ਾਂ ਦੇ ਨਾਲ ਚੰਗੇ ਸੰਬੰਧ ਚਾਹੁੰਦੇ ਹਾਂ

Monday, Nov 29, 2021 - 10:54 AM (IST)

ਕਾਬੁਲ (ਅਨਸ)- ਅਫਗਾਨਿਸਤਾਨ ਦੀ ਕਾਰਜਕਾਰੀ ਸਰਕਾਰ ਦੇ ਕਾਰਜਕਾਰੀ ਪ੍ਰਧਾਨ ਮੰਤਰੀ (ਪੀ. ਐੱਮ.) ਮੁੱਲਾ ਮੋਹੰਮਦ ਹਸਨ ਅਖੁੰਦ ਨੇ ਕਿਹਾ ਕਿ ਅਫਗਾਨਿਸਤਾਨ ਗੁਆਂਢੀਆਂ ਅਤੇ ਖੇਤਰੀ ਦੇਸ਼ਾਂ ਸਮੇਤ ਅੰਤਰਰਾਸ਼ਟਰੀ ਭਾਈਚਾਰੇ ਦੇ ਨਾਲ ਚੰਗੇ ਸੰਬੰਧ ਬਣਾਉਣਾ ਚਾਹੁੰਦਾ ਹੈ। ਹਸਨ ਅਖੁੰਦ ਨੇ ਕਿਹਾ ਕਿ ਇਸਲਾਮਿਕ ਅਮੀਰਾਤ ਸਾਰੇ ਦੇਸ਼ਾਂ ਦੇ ਨਾਲ ਚੰਗੇ ਸੰਬੰਧ, ਆਰਥਿਕ ਸੰਬੰਧ ਅਤੇ ਸਹਿ-ਹੋਂਦ ਚਾਹੁੰਦਾ ਹੈ। ਅਫਗਾਨਿਸਤਾਨ ਕਿਸੇ ਵੀ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਦਖਲ-ਅੰਦਾਜ਼ੀ ਨਹੀਂ ਕਰੇਗਾ, ਇਹ ਸਾਡੀ ਨੀਤੀ ਨਹੀਂ ਹੈ। ਹਸਨ ਅਖੁੰਦ ਨੇ ਕਿਹਾ ਕਿ ਅਫਗਾਨਿਸਤਾਨ ਦੀ ਜ਼ਮੀਨ ਦੀ ਵਰਤੋਂ ਕਿਸੇ ਵੀ ਦੇਸ਼ ਦੇ ਖਿਲਾਫ ਨਹੀਂ ਕੀਤੀ ਜਾਵੇਗੀ ਅਤੇ ਨਵਾਂ ਪ੍ਰਸ਼ਾਸਨ ਕਿਸੇ ਨੂੰ ਵੀ ਕਿਸੇ ਦੇ ਖ਼ਿਲਾਫ਼ ਅਫਗਾਨ ਜ਼ਮੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। 

ਉਨ੍ਹਾਂ ਨੇ ਕਿਹਾ ਕਿ ਅਫਗਾਨਿਸਤਾਨ ਵਲੋਂ ਕਿਸੇ ਦੇਸ਼ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਅੱਗੇ ਵੀ ਕਿਸੇ ਨੂੰ ਨੁਕਸਾਨ ਨਹੀਂ ਹੋਵੇਗਾ। ਹੁਣ, ਅਫਗਾਨਿਸਤਾਨ ਦਾ ਇਸਲਾਮੀ ਅਮੀਰਾਤ ਸਾਡੇ ਦੇਸ਼ ਦੇ ਮੁੜਨਿਰਮਾਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ’ਤੇ ਦਬਾਅ ਪਾਉਣ ਨਾਲ ਕਿਸੇ ਨੂੰ ਫਾਇਦਾ ਨਹੀਂ ਹੋਵੇਗਾ।ਉਨ੍ਹਾਂ ਨੇ ਸੂਬਿਆਂ ਦੇ ਗਵਰਨਰਾਂ, ਪੁਲਸ ਮੁਖੀਆਂ ਅਤੇ ਜੱਜਾਂ ਨੂੰ ਅਫਗਾਨਾਂ ਨੂੰ ਸੇਵਾ ਪ੍ਰਦਾਨ ਕਰਨ ’ਚ ਆਪਣਾ ਸਭ ਤੋਂ ਉੱਤਮ ਪ੍ਰਦਰਸ਼ਨ ਕਰਨ ਦਾ ਅਪੀਲ ਕੀਤੀ ਅਤੇ ਲੋਕਾਂ ਨਾਲ ਸ਼ੋਸ਼ਣ ਕਰਨ ਵਾਲਿਆਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰਨ ਦਾ ਸੱਦਾ ਦਿੱਤਾ। ਕਾਰਜਕਾਰੀ ਪ੍ਰਧਾਨ ਮੰਤਰੀ ਨੇ ਅਫਗਾਨਾਂ ਨੂੰ ਇਕਜੁਟ ਹੋਣ ਅਤੇ ਦੇਸ਼ ਦੀ ਅਰਥਵਿਵਸਥਾ ਸਮੇਤ ਸਦਭਾਵਨਾ, ਭਾਈਚਾਰੇ ਅਤੇ ਏਕਤਾ ਦੇ ਨਾਲ ਮੁੜਨਿਰਮਾਣ ਕਰਨ ਦਾ ਵੀ ਸੱਦਾ ਦਿੱਤਾ।

ਪੜ੍ਹੋ ਇਹ ਅਹਿਮ ਖਬਰ -ਕੈਨੇਡਾ: ‘100 ਸਭ ਤੋਂ ਸ਼ਕਤੀਸ਼ਾਲੀ’ ਸ਼ਖਸੀਅਤਾਂ ’ਚ ਭਾਰਤੀ ਮੂਲ ਦੀਆਂ ਔਰਤਾਂ ਨੇ ਵੀ ਬਣਾਈ ਜਗ੍ਹਾ, ਜਾਣੋ ਸੂਚੀ 

ਅਖੁੰਦ ਨੇ ਗਨੀ ’ਤੇ ਲਾਇਆ ਭ੍ਰਿਸ਼ਟਾਚਾਰ ਦਾ ਦੋਸ਼
ਅਖੁੰਦ ਨੇ ਸੋਸ਼ਲ ਮੀਡੀਆ ’ਤੇ ਹੋ ਰਹੀਆਂ ਆਲੋਚਨਾਵਾਂ ਦਰਮਿਆਨ ਚੁੱਪੀ ਤੋੜਦੇ ਹੋਏ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ’ਤੇ ਭ੍ਰਿਸ਼ਟਾਚਾਰ ਅਤੇ ਰਾਸ਼ੀ ਦੇ ਗ਼ਬਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਗਨੀ ਨੇ ਰਾਸ਼ਟਰਪਤੀ ਭਵਨ ’ਚ ਇਕ ਬੈਂਕ ਸਥਾਪਤ ਕੀਤਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨੀ ਫੌਜੀਆਂ ਨੇ ਰਾਸ਼ਟਰਪਤੀ ਭਵਨ ਤੋਂ ਗਨੀ ਅਤੇ ਉਨ੍ਹਾਂ ਦੀ ਟੀਮ ਦੇ ਭੱਜਣ ਤੋਂ ਬਾਅਦ ਵੱਡੀ ਮਾਤਰਾ ’ਚ ਰੁਪਏ ਬਰਾਮਦ ਕੀਤੇ। ਉਨ੍ਹਾਂ ਨੇ ਕਿਹਾ ਕਿ ਤਾਲਿਬਾਨ ਕਿਸੇ ਵੀ ਨਾਗਰਿਕ ਅਤੇ ਪੁਰਾਣੇ ਸ਼ਾਸਨ ਦੇ ਫੌਜੀ ਅਧਿਕਾਰੀਆਂ ਅਤੇ ਆਮ ਅਧਿਕਾਰੀਆਂ ਨੂੰ ਵੀ ਆਮ ਮੁਆਫੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸਿਰਫ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ, ਜਿਨ੍ਹਾਂ ਨੇ ਅਪਰਾਧ ਕੀਤਾ ਹੈ।


Vandana

Content Editor

Related News