ਅਫਗਾਨ ਵਿਦੇਸ਼ ਮੰਤਰਾਲੇ ਨੇ ਰਾਜਦੂਤ ਦੀ ਧੀ ਦੇ ਅਗਵਾ ਹੋਣ ''ਤੇ ਪਾਕਿ ਰਾਜਦੂਤ ਨੂੰ ਕੀਤਾ ਤਲਬ

07/20/2021 12:19:18 PM

ਕਾਬੁਲ (ਏ.ਐੱਨ.ਆਈ.): ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਾਬੁਲ ਵਿਚ ਪਾਕਿਸਤਾਨ ਦੇ ਰਾਜਦੂਤ ਮਨਸੂਰ ਅਹਿਮਦ ਖ਼ਾਨ ਨੂੰ ਤਲਬ ਕੀਤਾ ਅਤੇ ਇਸਲਾਮਾਬਾਦ ਵਿਚ ਅਫਗਾਨਿਸਤਾਨ ਦੇ ਰਾਜਦੂਤ ਦੀ ਬੇਟੀ ਦੇ ਅਗਵਾ ਹੋਣ ‘ਤੇ ਸਖ਼ਤ ਵਿਰੋਧ ਜਤਾਇਆ। ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਖਾਨ ਤੋਂ ਇਸ ਗੰਭੀਰ ਘਟਨਾ ਬਾਰੇ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਰਕਾਰ ਨੂੰ ਸਖ਼ਤ ਵਿਰੋਧ ਅਤੇ ਡੂੰਘੀ ਚਿੰਤਾ ਜ਼ਾਹਰ ਕਰਨ ਦੀ ਅਪੀਲ ਕੀਤੀ ਹੈ।

ਬਿਆਨ ਵਿਚ ਕਿਹਾ ਗਿਆ ਹੈ,“ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਤੌਰ ‘ਤੇ ਪਾਕਿਸਤਾਨੀ ਸਰਕਾਰ ਨੂੰ ਇਸ ਅਪਰਾਧ ਦੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜਾ ਦੇਣ ਲਈ ਤੁਰੰਤ ਕਾਰਵਾਈ ਕਰਨ ਅਤੇ ਅੰਤਰਰਾਸ਼ਟਰੀ ਸੰਮੇਲਨਾਂ ਅਨੁਸਾਰ ਅਫਗਾਨ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪੂਰੀ ਸੁਰੱਖਿਆ ਅਤੇ ਛੋਟ ਨੂੰ ਯਕੀਨੀ ਕਰਨ ਦੀ ਮੰਗ ਕੀਤੀ ਹੈ।” ਮਨਸੂਰ ਅਹਿਮਦ ਖਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਨੂੰ ਤਰਜੀਹ ਸੂਚੀ ਵਿਚ ਪਾਉਣ ਅਤੇ ਦੋਸ਼ੀਆਂ ਨੂੰ ਫੜਨ ਲਈ ਆਪਣੇ ਸਾਰੇ ਸਰੋਤਾਂ ਦੀ ਵਰਤੋਂ ਕਰਨ ਲਈ ਕਿਹਾ ਹੈ।

ਪੜ੍ਹੋ ਇਹ ਅਹਿਮ ਖਬਰ- ਪਾਕਿ ਨੇ FATF ਦੀ ਪਹਿਲੀ ਕਾਰਜ ਯੋਜਨਾ 'ਤੇ ਕੀਤੀ ਮਹੱਤਵਪੂਰਨ ਤਰੱਕੀ

ਮਨਸੂਰ ਅਹਿਮਦ ਨੇ ਇੱਕ ਟਵੀਟ ਵਿਚ ਕਿਹਾ,"ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ‘ਤੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਅਫਗਾਨ ਰਾਜਦੂਤ ਦੀ ਧੀ ਨਾਲ ਮੰਦਭਾਗੀ ਘਟਨਾ ਦੀ ਜਾਂਚ ਦੀ ਅਗਵਾਈ ਕੀਤੀ। ਖੁਲਾਸੇ ਜਲਦੀ ਹੀ ਮੁਕੰਮਲ ਹੁੰਦੇ ਹੀ ਅਫਗਾਨ ਸਰਕਾਰ ਨਾਲ ਸਾਂਝੇ ਕੀਤੇ ਜਾਣਗੇ। ਇਸ ਦਰਮਿਆਨ, ਜਦੋਂ ਇਸਲਾਮਾਬਾਦ ਦੀ ਅਫਗਾਨ ਰਾਜਦੂਤ ਦੀ ਧੀ ਦੇ ਅਗਵਾ ਹੋਣ ਅਤੇ ਹਮਲਾ ਕਰਨ ਦੀ ਨਿੰਦਾ ਕੀਤੀ ਜਾ ਰਹੀ ਹੈ ਤਾਂ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਵੀ ਭਿਆਨਕ ਘਟਨਾ ਨੂੰ “ਅੰਤਰਰਾਸ਼ਟਰੀ ਸਾਜ਼ਿਸ਼” ਕਰਾਰ ਦਿੰਦਿਆਂ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਅਗਵਾ ਕੀਤੇ ਜਾਣ ਦੇ ਵਿਰੁੱਧ ਅਫਗਾਨ ਸਰਕਾਰ ਦੀ ਤਿੱਖੀ ਪ੍ਰਤੀਕ੍ਰਿਆ ਦੇ ਬਾਵਜੂਦ, ਪਾਕਿਸਤਾਨੀ ਮੰਤਰੀ ਨੇ ਦਾਅਵਾ ਕੀਤਾ ਕਿ ਅਫਗਾਨ ਰਾਜਦੂਤ ਦੀ ਧੀ "ਕਿਸੇ ਵੀ ਤਰ੍ਹਾਂ ਅਗਵਾ ਨਹੀਂ ਕੀਤੀ ਗਈ"।


Vandana

Content Editor

Related News