ਅਫਗਾਨਿਸਤਾਨ ਦੇ ਸਿਹਤ ਮੰਤਰੀ ਨੂੰ ਹੋਇਆ ਕੋਰੋਨਾ ਵਾਇਰਸ
Friday, May 08, 2020 - 05:35 PM (IST)

ਕਾਬੁਲ- ਅਫਗਾਨਿਸਤਾਨ ਦੇ ਸਿਹਤ ਮੰਤਰੀ ਫਿਰੋਜੁਦੀਨ ਫਿਰੋਜ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਇਨਫੈਕਸ਼ਨ ਦੇ 215 ਨਵੇਂ ਮਾਮਲੇ ਸਾਹਮਣੇ ਆਏ। ਮੰਤਰਾਲਾ ਨੇ ਸ਼ੁੱਕਰਵਾਰ ਨੂੰ ਫਿਰੋਜੁਦੀਨ ਫਿਰੋਜ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਕੀਤੀ। ਅਫਗਾਨਿਸਤਾਨ ਵਿਚ ਕੋਰੋਨਾ ਵਾਇਰਸ ਨਾਲ 100 ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ ਤੇ 3,700 ਤੋਂ ਵਧੇਰੇ ਲੋਕ ਇਨਫੈਕਟਿਡ ਪਾਏ ਗਏ ਹਨ।
ਸੰਯੁਕਤ ਰਾਸ਼ਟਰ ਦੀ ਇਮੀਗ੍ਰੇਸ਼ਨ ਏਜੰਸੀ ਦੇ ਮੁਤਾਬਕ 2,70,000 ਤੋਂ ਵਧੇਰੇ ਅਫਗਾਨੀ ਇਸ ਜਾਨਲੇਵਾ ਇਨਫੈਕਸ਼ਨ ਨਾਲ ਪ੍ਰਭਾਵਿਤ ਦੇਸ਼ ਈਰਾਨ ਤੋਂ ਆਪਣੇ ਦੇਸ਼ ਪਰਤ ਆਏ ਹਨ। ਪਰਤਣ ਵਾਲੇ ਲੋਕ ਬਿਨਾਂ ਜਾਂਚ ਕਰਵਾਏ ਸ਼ਹਿਰਾਂ ਤੇ ਪਿੰਡਾਂ ਵਿਚ ਜਾ ਰਹੇ ਹਨ, ਜਿਸ ਨਾਲ ਅਫਗਾਨਿਸਤਾਨ ਵਿਚ ਇਸ ਬੀਮਾਰੀ ਦੇ ਵੱਡੇ ਪੈਮਾਨੇ 'ਤੇ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ।