ਅਫ਼ਗਾਨ ਸੁਰੱਖਿਆ ਬਲਾਂ ਨੇ ਗਜ਼ਨੀ ਸੂਬੇ ''ਚ ਹਥਿਆਰ ਸਮੇਤ ਗੋਲਾ ਬਾਰੂਦ ਕੀਤਾ ਜ਼ਬਤ

05/16/2023 2:55:18 PM

ਕਾਬੁਲ (ਏਜੰਸੀ)- ਅਫ਼ਗਾਨ ਸੁਰੱਖਿਆ ਬਲਾਂ ਨੇ ਪੂਰਬੀ ਸੂਬੇ ਗਜ਼ਨੀ  'ਚ 35 ਏਕੇ-47 ਅਸਾਲਟ ਰਾਈਫ਼ਲਾਂ ਸਮੇਤ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਜ਼ਬਤ ਕੀਤਾ ਹੈ। ਡਾਇਰੈਕਟੋਰੇਟ ਜਨਰਲ ਆਫ਼ ਇੰਟੈਲੀਜੈਂਸ (ਜੀ.ਡੀ.ਆਈ.) ਨੇ ਮੰਗਲਵਾਰ ਨੂੰ ਜਾਰੀ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਬਿਆਨ ਦੇ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ 'ਚ ਇਕ ਪੀਕੇ ਮਸ਼ੀਨ ਗੰਨ, ਤਿੰਨ ਪਿਸਤੌਲ, ਇਕ 82 ਐੱਮਐੱਮ ਕੈਲੀਬਰ ਦੀ ਐਂਟੀ-ਟੈਂਕ ਗਨ, ਹਜ਼ਾਰਾਂ ਰਾਉਂਡ, ਗੋਲਾ ਬਾਰੂਦ ਅਤੇ ਵਿਸਫ਼ੋਟਕ ਸ਼ਾਮਲ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ

ਇਹ ਹਥਿਆਰ ਗਜ਼ਨੀ ਸੂਬੇ ਦੇ ਕੁਝ ਹਿੱਸਿਆਂ 'ਚ ਚਲਾਏ ਗਏ ਅਪਰੇਸ਼ਨ ਦੌਰਾਨ ਜ਼ਬਤ ਕੀਤੇ ਗਏ ਹਨ। ਬਿਆਨ 'ਚ ਇਸ ਸਬੰਧ ਵਿਚ ਕੋਈ ਗ੍ਰਿਫ਼ਤਾਰੀ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸੇ ਤਰ੍ਹਾਂ ਦੇ ਇਕ ਹੋਰ ਘਟਨਾਕ੍ਰਮ 'ਚ ਅਫ਼ਗਾਨ ਸੁਰੱਖਿਆ ਬਲਾਂ ਨੇ ਕੁਝ ਹਫ਼ਤੇ ਪਹਿਲਾਂ ਪਰਵਾਨ, ਨੰਗਰਹਾਰ ਅਤੇ ਨਿਮਰੋਜ਼ ਪ੍ਰਾਂਤਾਂ 'ਚ ਹਥਿਆਰਾਂ ਦੇ ਕਈ ਭੰਡਾਰਾਂ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਜ਼ਬਤ ਕੀਤਾ ਸੀ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫ਼ਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News