ਅਫਗਾਨ ਤਾਲਿਬਾਨ ਨੇ ਪਾਕਿਸਤਾਨ ਸਰਕਾਰ ਨੂੰ ਕਿਹਾ- ਦੇ ਨਾਲ ਕਰੇ ਸ਼ਾਂਤੀਵਾਰਤਾ

07/23/2023 4:23:55 PM

ਇਸਲਾਮਾਬਾਦ— ਅਫਗਾਨ ਤਾਲਿਬਾਨ ਨੇ ਪਾਕਿਸਤਾਨ ਸਰਕਾਰ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨਾਲ ਦੂਜੇ ਦੌਰ ਦੀ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਮੀਡੀਆ 'ਚ ਆਈ ਇਕ ਖ਼ਬਰ ਤੋਂ ਮਿਲੀ ਹੈ। ਕਾਬੁਲ 'ਚ ਅਫਗਾਨ ਤਾਲਿਬਾਨ ਦੇ ਇੱਕ ਚੋਟੀ ਦੇ ਨੇਤਾ ਨੇ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਉਸ ਨੂੰ ਜੰਗ ਨਾਲੋਂ ਸ਼ਾਂਤੀ ਨੂੰ ਤਰਜੀਹ ਦੇਣੀ ਚਾਹੀਦੀ ਹੈ। ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੇ ਆਪਣੇ ਵਿਸ਼ੇਸ਼ ਦੂਤ ਨੂੰ ਇਸ ਹਫ਼ਤੇ ਤਿੰਨ ਦਿਨਾਂ ਦੇ ਦੌਰੇ 'ਤੇ ਕਾਬੁਲ ਭੇਜਿਆ ਤਾਂ ਕਿ ਇਹ ਸਪੱਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਫਗਾਨਿਸਤਾਨ ਦੀ ਤਾਲਿਬਾਨ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੂੰ ਟੀਟੀਪੀ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਕਰਨੀ ਹੋਵੇਗੀ।
ਟੀਟੀਪੀ 'ਤੇ ਪਾਕਿਸਤਾਨ 'ਚ ਕਈ ਵੱਡੇ ਅੱਤਵਾਦੀ ਹਮਲੇ ਕਰਨ ਦਾ ਦੋਸ਼ ਹੈ। ਵਿਸ਼ੇਸ਼ ਦੂਤ ਰਾਜਦੂਤ ਅਸਦ ਦੁਰਾਨੀ ਨੇ ਆਪਣੇ ਦੌਰੇ ਦੌਰਾਨ ਅਫਗਾਨਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੌਲਵੀ ਅਬਦੁਲ ਕਬੀਰ, ਕਾਰਜਕਾਰੀ ਵਿਦੇਸ਼ ਮੰਤਰੀ ਮੌਲਵੀ ਅਮੀਰ ਖਾਨ ਮੁਤਾਕੀ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਪਰ ਕਈ ਮੀਟਿੰਗਾਂ ਤੋਂ ਬਾਅਦ ਅਫਗਾਨ ਤਾਲਿਬਾਨ ਨੇ ਉਸ ਨੂੰ ਕਿਹਾ ਕਿ ਪਾਕਿਸਤਾਨ ਨੂੰ ਤਾਕਤ ਦੀ ਵਰਤੋਂ ਕਰਨ ਦੀ ਬਜਾਏ ਸ਼ਾਂਤੀ ਦੇ ਰਾਹ 'ਤੇ ਅੱਗੇ ਵਧਣਾ ਚਾਹੀਦਾ ਹੈ। ਬੰਦ ਕਮਰਾ ਗੱਲਬਾਤ ਤੋਂ ਜਾਣੂ ਅਧਿਕਾਰਤ ਸੂਤਰਾਂ ਨੇ ਅਖ਼ਬਾਰ ਨੂੰ ਦੱਸਿਆ ਕਿ ਅਫਗਾਨ ਤਾਲਿਬਾਨ ਲੀਡਰਸ਼ਿਪ ਨੂੰ ਸਪੱਸ਼ਟ ਸ਼ਬਦਾਂ 'ਚ ਕਿਹਾ ਗਿਆ ਸੀ ਕਿ ਟੀਟੀਪੀ ਨੂੰ ਲੈ ਕੇ ਪਾਕਿਸਤਾਨ ਦਾ ਸਬਰ ਖਤਮ ਹੋ ਰਿਹਾ ਹੈ।
ਇਸ ਮੁੱਦੇ 'ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ਾਹਰਾ ਨੇ ਵੀ ਇਸ ਹਫ਼ਤੇ ਆਪਣੀ ਹਫਤਾਵਾਰੀ ਪ੍ਰੈਸ ਵਾਰਤਾ 'ਚ ਕਿਹਾ, "ਅੱਤਵਾਦ ਦਾ ਮੁੱਦਾ... ਪਾਕਿਸਤਾਨ ਲਈ ਗੰਭੀਰ ਚਿੰਤਾ ਦਾ ਮੁੱਦਾ ਹੈ ਅਤੇ ਪਾਕਿਸਤਾਨ ਨੇ ਕਈ ਮੌਕਿਆਂ 'ਤੇ ਅਫਗਾਨ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ ਹੈ। ਪਾਕਿਸਤਾਨ ਅਤੇ ਅਫਗਾਨ ਅੰਤਰਿਮ ਪ੍ਰਸ਼ਾਸਨ ਦਰਮਿਆਨ ਜਦੋਂ ਵੀ ਮਹੱਤਵਪੂਰਨ ਗੱਲਬਾਤ ਹੋਈ ਤਾਂ ਪਾਕਿਸਤਾਨ ਨੇ ਇਹ ਮੁੱਦਾ ਉਠਾਇਆ।'' ਉਨ੍ਹਾਂ ਕਿਹਾ,''ਅਸੀਂ ਅਫਗਾਨਿਸਤਾਨ ਦੀ ਧਰਤੀ ਤੋਂ ਪੈਦਾ ਹੋਣ ਵਾਲੇ ਅੱਤਵਾਦ ਦੇ ਖਤਰੇ 'ਤੇ ਚਰਚਾ ਕੀਤੀ ਹੈ।'' ਉਨ੍ਹਾਂ ਨੂੰ ਸਵਾਲ ਕੀਤਾ ਸੀ ਕਿ ਦੁਰਾਨੀ ਨੇ ਸਰਹੱਦ ਪਾਰ ਅੱਤਵਾਦ ਦਾ ਮੁੱਦਾ ਅਫਗਾਨ ਅਧਿਕਾਰੀਆਂ ਕੋਲ ਉਠਾਇਆ ਸੀ। ਟੀਟੀਪੀ ਦੇ ਵਧਦੇ ਹਮਲੇ ਵਧਾਉਣ ਅਤੇ ਗੱਲਬਾਤ ਤੋਂ ਪਹਿਲਾਂ ਦੇ ਦੌਰੇ ਦਾ ਫ਼ਾਇਦਾ ਚੁੱਕਣ ਤੋਂ ਬਾਅਦ ਪਾਕਿਸਤਾਨ ਨੇ ਸ਼ਾਂਤੀ ਪ੍ਰਕਿਰਿਆ ਨੂੰ ਛੱਡ ਦਿੱਤਾ ਸੀ। 2021 'ਚ ਕਾਬੁਲ 'ਚ ਅਫਗਾਨ ਤਾਲਿਬਾਨ ਦੇ ਸੱਤਾ 'ਚ ਆਉਣ ਤੋਂ ਬਾਅਦ ਪਾਕਿਸਤਾਨ 'ਚ ਟੀਟੀਪੀ ਦੇ ਹਮਲਿਆਂ 'ਚ ਕਾਫ਼ੀ ਵਾਧਾ ਹੋਇਆ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon