ਅਫਗਾਨ ਤਾਲਿਬਾਨ ਦਾ ਦਾਅਵਾ; 8 ਲੋਕਾਂ ਦੀ ਮੌਤ ਦਾ ਬਦਲਾ ਲੈਣ ਲਈ ਪਾਕਿ ਦੇ ਫੌਜੀ ਟਿਕਾਣਿਆਂ ''ਤੇ ਕੀਤਾ ਹਮਲਾ

03/18/2024 6:17:05 PM

ਇੰਟਰਨੈਸ਼ਨਲ ਡੈਸਕ- ਅਫਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ ਵਿਚ ਪਾਕਿਸਤਾਨ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਵਿਚ 8 ਲੋਕਾਂ ਦੇ ਮਾਰੇ ਜਾਣ ਦੇ ਕੁੱਝ ਘੰਟਿਆਂ ਬਾਅਦ ਹੀ ਅਫਗਾਨਿਸਤਾਨ ਤਾਲਿਬਾਨ ਦਾ ਬਿਆਨ ਸਾਹਮਣੇ ਆਇਆ ਹੈ। ਅਫਗਾਨ ਤਾਲਿਬਾਨ ਨੇ ਐਲਾਨ ਕੀਤਾ ਹੈ ਉਸ ਨੇ ਇਨ੍ਹਾਂ ਹਵਾਈ ਹਮਲਿਆਂ ਦਾ ਬਦਲਾ ਲੈਣ ਲਈ ਸਰਹੱਦ ਪਾਰ ਪਾਕਿਸਤਾਨੀ ਫ਼ੌਜੀ ਟਿਕਾਣਿਆਂ ਉੱਤੇ ਹਮਲੇ ਕੀਤੇ ਹਨ।

ਇਹ ਵੀ ਪੜ੍ਹੋ: ਪਾਕਿਸਤਾਨ ਨੇ ਅਫਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ 'ਚ ਕੀਤੇ ਹਵਾਈ ਹਮਲੇ, 8 ਲੋਕਾਂ ਦੀ ਮੌਤ

PunjabKesari

ਅਫਗਾਨਿਸਤਾਨ ਦੀ ਅੰਤਰਿਮ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਹਮਲਿਆਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਸੀ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਦੇਸ਼ ਦੇ ਪਕਤਿਕਾ ਅਤੇ ਖੋਸਤ ਸੂਬਿਆਂ ਦੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫਿਲਹਾਲ ਪਾਕਿਸਤਾਨ ਵਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਮੁਜਾਹਿਦ ਨੇ ਕਿਹਾ ਸੀ, ''ਤੜਕੇ 3 ਵਜੇ ਦੇ ਕਰੀਬ ਪਾਕਿਸਤਾਨੀ ਜਹਾਜ਼ਾਂ ਨੇ ਖੋਸਤ ਅਤੇ ਪਕਤਿਕਾ ਸੂਬਿਆਂ 'ਚ ਲੋਕਾਂ ਦੇ ਘਰਾਂ 'ਤੇ ਬੰਬਾਰੀ ਕੀਤੀ।'' ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਅਤੇ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ। ਮੁਜਾਹਿਦ ਨੇ ਦੱਸਿਆ ਕਿ ਪਾਕਿਸਤਾਨੀ ਜਹਾਜ਼ਾਂ ਨੇ ਪਕਤਿਕਾ ਦੇ ਬਰਮਲ ਜ਼ਿਲ੍ਹੇ ਦੇ ਲਮਾਨ ਇਲਾਕੇ 'ਚ ਹਮਲੇ ਕੀਤੇ। 

ਇਹ ਵੀ ਪੜ੍ਹੋ: ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਸਣੇ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News