ਅਫਗਾਨਿਸਤਾਨ ਦੀਆਂ ਯੂਨੀਵਰਸਿਟੀਆਂ ਕੁੜੀਆਂ ਨੂੰ ਦੁਬਾਰਾ ਦਾਖਲਾ ਦੇਣ ਲਈ ਤਿਆਰ, ਰੱਖੀ ਇਹ ਸ਼ਰਤ

08/13/2023 12:18:16 PM

ਕਾਬੁਲ- ਅਫਗਾਨਿਸਤਾਨ ਦੀਆਂ ਯੂਨੀਵਰਸਿਟੀਆਂ ਤਾਲਿਬਾਨ ਦੇ ਸੁਪਰੀਮ ਲੀਡਰ ਹਿਬਤੁੱਲਾ ਅਖੁੰਦਜ਼ਾਦਾ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਲੜਕੀਆਂ ਨੂੰ ਮੁੜ ਦਾਖਲਾ ਦੇਣ ਲਈ ਤਿਆਰ ਹਨ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਤਾਲਿਬਾਨ ਨੇ ਪਿਛਲੇ ਸਾਲ ਦਸੰਬਰ 'ਚ ਔਰਤਾਂ ਦੇ ਯੂਨੀਵਰਸਿਟੀ 'ਚ ਜਾਣ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਦੀ ਦੁਨੀਆ ਭਰ 'ਚ ਆਲੋਚਨਾ ਹੋਈ ਸੀ। ਇਸ ਤੋਂ ਪਹਿਲਾਂ ਅਗਸਤ 2021 'ਚ ਤਾਲਿਬਾਨ ਨੇ ਸੱਤਾ 'ਚ ਆਉਂਦੇ ਹੀ ਕੁੜੀਆਂ ਨੂੰ ਛੇਵੀਂ ਜਮਾਤ ਤੋਂ ਅੱਗੇ ਪੜ੍ਹਨ 'ਤੇ ਪਾਬੰਦੀ ਲਗਾ ਦਿੱਤੀ ਸੀ।
ਅਫਗਾਨਿਸਤਾਨ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿੱਥੇ ਔਰਤਾਂ ਦੀ ਸਿੱਖਿਆ 'ਤੇ ਪਾਬੰਦੀ ਹੈ। ਅਫਗਾਨਿਸਤਾਨ ਦੇ ਉੱਚ ਸਿੱਖਿਆ ਮੰਤਰਾਲੇ ਦੇ ਸਲਾਹਕਾਰ ਮੌਲਵੀ ਅਬਦੁਲ ਜੱਬਾਰ ਨੇ ਕਿਹਾ ਕਿ ਜੇਕਰ ਅਖੁੰਦਜ਼ਾਦਾ ਪਾਬੰਦੀ ਹਟਾਉਣ ਦਾ ਹੁਕਮ ਦਿੰਦਾ ਹੈ ਤਾਂ ਯੂਨੀਵਰਸਿਟੀਆਂ ਕੁੜੀਆਂ ਨੂੰ ਦੁਬਾਰਾ ਦਾਖਲਾ ਦੇਣ ਲਈ ਤਿਆਰ ਹਨ। ਜੱਬਰ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਸਕਦੇ ਕਿ ਅਜਿਹਾ ਕਦੋਂ ਹੋਵੇਗਾ ਅਤੇ ਕੀ ਯੂਨੀਵਰਸਿਟੀ 'ਚ ਔਰਤਾਂ ਦੇ ਦਾਖਲੇ 'ਤੇ ਪਾਬੰਦੀ ਹਟਾਈ ਜਾਵੇਗੀ ਜਾਂ ਨਹੀਂ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon