ਅਫਗਾਨਿਸਤਾਨ ''ਚ ਬੰਬ ਧਮਾਕਾ, ਰਾਸ਼ਟਰਪਤੀ ਦਫਤਰ ਨੂੰ ਬਣਾਇਆ ਗਿਆ ਨਿਸ਼ਾਨਾ
Sunday, Sep 08, 2019 - 01:50 PM (IST)

ਕਾਬੁਲ (ਬਿਊਰੋ)— ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਐਤਵਾਰ ਸਵੇਰੇ ਇਕ ਵੱਡਾ ਬੰਬ ਧਮਾਕਾ ਹੋਇਆ। ਇਹ ਧਮਾਕਾ ਦੇਸ਼ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਦਫਤਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਸਥਾਨਕ ਅਧਿਕਾਰੀਆਂ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਨਾਂਗਰਹਾਰ ਸੂਬੇ ਦੇ ਜਲਾਲਾਬਾਦ ਦੇ ਕੈਂਪੇਨ ਦਫਤਰ ਨੇੜੇ ਐਤਵਾਰ ਸਵੇਰੇ (ਸਥਾਨਕ ਸਮੇਂ ਮੁਤਾਬਕ) ਇਕ ਵੱਡਾ ਧਮਾਕਾ ਕੀਤਾ ਗਿਆ।
ਭਾਵੇਂਕਿ ਹਾਲੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਗਨੀ ਵਰਤਮਾਨ ਵਿਚ ਵਾਸ਼ਿੰਗਟਨ ਵਿਚ ਆਪਣੇ ਅਮਰੀਕੀ ਹਮਰੁਤਬਾ ਦੇ ਨਾਲ ਯੂ.ਐੱਸ. ਤਾਲਿਬਾਨ ਸ਼ਾਂਤੀ ਵਾਰਤਾ 'ਤੇ ਚਰਚਾ ਕਰਨ ਗਏ ਹੋਏ ਹਨ। ਤਾਲਿਬਾਨ ਵੱਲੋਂ ਗਾਰੰਟੀ ਲਈ ਅਫਗਾਨਿਸਤਾਨ ਤੋਂ 5 ਹਜ਼ਾਰ ਅਮਰੀਕੀ ਫੌਜੀਆਂ ਨੂੰ ਵਾਪਸ ਲੈਣ ਦੇ ਫੈਸਲੇ ਦੇ ਬਾਅਦ ਇਹ ਚਰਚਾ ਹੋ ਰਹੀ ਹੈ। ਇਸ ਧਮਾਕੇ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਤਾਲਿਬਾਨ ਨਾਲ ਸ਼ਾਂਤੀ ਵਾਰਤਾ ਰੱਦ ਕਰਨ ਦਾ ਫੈਸਲਾ ਲਿਆ ਹੈ।